ਕੋਲੰਬੀਆ ਵਿਚ ਵਾਪਰਿਆ ਜਹਾਜ਼ ਹਾਦਸਾ, 4 ਹਲਾਕ
Thursday, Feb 13, 2020 - 02:48 PM (IST)

ਬੋਗੋਟਾ- ਕੋਲੰਬੀਆ ਦੇ ਬੋਗੋਟਾ ਵਿਚ ਜਹਾਜ਼ ਹਾਦਸਾ ਹੋਣ ਦੀ ਖਬਰ ਮਿਲੀ ਹੈ। ਕੌਮੀ ਸ਼ਹਿਰੀ ਹਵਾਬਾਜ਼ੀ ਏਜੰਸੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬੁੱਧਵਾਰ ਨੂੰ ਕੋਲੰਬੀਆ ਦੀ ਰਾਜਧਾਨੀ ਬੋਗੋਟਾ ਦੇ ਉੱਤਰ ਵਿਚ ਦੋ ਇੰਜਣਾਂ ਵਾਲਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ ਤੇ ਇਸ ਦੌਰਾਨ ਘੱਟੋ ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਏਜੰਸੀ ਨੇ ਕਿਹਾ ਕਿ ਜਹਾਜ਼ ਨੇ ਹਾਦਸੇ ਤੋਂ ਕੁਝ ਮਿੰਟ ਪਹਿਲਾਂ ਹੀ ਉਡਾਣ ਭਰੀ ਸੀ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਕ ਜਾਂਚ ਟੀਮ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ।