Breaking : ਉਡਾਣ ਭਰਨ ਵੇਲੇ ਕ੍ਰੈਸ਼ ਹੋ ਗਿਆ ਅਮਰੀਕੀ ਜਹਾਜ਼, ਲੱਗ ਗਈ ਅੱਗ

Thursday, Dec 04, 2025 - 08:54 AM (IST)

Breaking : ਉਡਾਣ ਭਰਨ ਵੇਲੇ ਕ੍ਰੈਸ਼ ਹੋ ਗਿਆ ਅਮਰੀਕੀ ਜਹਾਜ਼, ਲੱਗ ਗਈ ਅੱਗ

ਟ੍ਰੋਨਾ (ਅਮਰੀਕਾ) : ਅੱਜ ਉਸ ਸਮੇਂ ਧਰਤੀ ਕੰਬ ਗਈ, ਜਦੋਂ ਅਮਰੀਕੀ ਹਵਾਈ ਸੈਨਾ ਦੇ ਏਲੀਟ ਥੰਡਰਬਰਡਸ ਸਕੁਐਡਰਨ ਨਾਲ ਸਬੰਧਤ ਇੱਕ ਲੜਾਕੂ ਜਹਾਜ਼ ਦੱਖਣੀ ਕੈਲੀਫੋਰਨੀਆ ਦੇ ਮਾਰੂਥਲ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਦੌਰਾਨ ਖੁਸ਼ਕਿਸਮਤੀ ਨਾਲ ਪਾਇਲਟ ਸਮੇਂ ਸਿਰ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਿਆ। ਇਸ ਦੀ ਜਾਣਕਾਰੀ ਫੌਜ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਉਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਦਾ ਕਾਲਾ ਧੂੰਆ ਦੂਰ-ਦੂਰ ਦਿਖਾਈ ਦਿੱਤਾ।

ਪੜ੍ਹੋ ਇਹ ਵੀ - ਹੋ ਗਿਆ ਐਲਾਨ : ਸਾਲ 2026 'ਚ 75 ਦਿਨ ਬੰਦ ਰਹਿਣਗੇ ਇਸ ਸੂਬੇ ਦੇ ਸਕੂਲ, ਆ ਗਈ ਪੂਰੀ LIST

ਦੱਸ ਦੇਈਏ ਕਿ ਸੈਨ ਬਰਨਾਰਡੀਨੋ ਕਾਉਂਟੀ ਫਾਇਰ ਡਿਪਾਰਟਮੈਂਟ ਦੇ ਅਨੁਸਾਰ ਪਾਇਲਟ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸਨੂੰ ਜਾਨਲੇਵਾ ਸੱਟਾਂ ਨਹੀਂ ਲੱਗੀਆਂ। ਨੇਵਾਡਾ ਵਿੱਚ ਸਥਿਤ ਨੇਲਿਸ ਏਅਰ ਫੋਰਸ ਬੇਸ ਵੱਲੋਂ ਜਾਰੀ ਬਿਆਨ ਅਨੁਸਾਰ, ਕੈਲੀਫੋਰਨੀਆ ਵਿੱਚ ਨਿਯੰਤਰਿਤ ਹਵਾਈ ਖੇਤਰ ਵਿੱਚ ਇੱਕ ਸਿਖਲਾਈ ਮਿਸ਼ਨ ਦੌਰਾਨ ਬੁੱਧਵਾਰ ਸਵੇਰੇ 10:45 ਵਜੇ ਦੇ ਕਰੀਬ F-16C ਫਾਈਟਿੰਗ ਫਾਲਕਨ ਹਾਦਸਾਗ੍ਰਸਤ ਹੋ ਗਿਆ। ਫਾਇਰ ਵਿਭਾਗ ਨੇ ਕਿਹਾ ਕਿ ਜਹਾਜ਼ ਲਾਸ ਏਂਜਲਸ ਤੋਂ 290 ਕਿਲੋਮੀਟਰ ਉੱਤਰ ਵਿੱਚ ਮੋਜਾਵੇ ਮਾਰੂਥਲ ਵਿੱਚ ਟ੍ਰੋਨਾ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਤੋਂ ਪਹਿਲਾਂ 2022 ਵਿੱਚ, ਇੱਕ ਨੇਵੀ F/A-18E ਸੁਪਰ ਹੌਰਨੇਟ ਜਹਾਜ਼ ਟ੍ਰੋਨਾ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਪਾਇਲਟ ਦੀ ਮੌਤ ਹੋ ਗਈ ਸੀ।

ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਭੁੱਲ ਕੇ ਨਾ ਕਰੋ ਇਹ ਗਲਤੀਆਂ


author

rajwinder kaur

Content Editor

Related News