ਜਰਮਨੀ ’ਚ ਜਹਾਜ਼ ਹੋਇਆ ਕ੍ਰੈਸ਼, 3 ਲੋਕਾਂ ਦੀ ਹੋਈ ਮੌਤ

07/18/2021 1:56:27 AM

ਇੰਟਰਨੈਸ਼ਨਲ ਡੈਸਕ : ਦੱਖਣੀ-ਪੱਛਮੀ ਜਰਮਨੀ ’ਚ ਸ਼ਨੀਵਾਰ ਨੂੰ ਇਕ ਜਹਾਜ਼ ਕ੍ਰੈਸ਼ ਹੋ ਗਿਆ। ਮੌਕੇ ਤੋਂ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਨਿਊਜ਼ ਏਜੰਸੀ ਡੀ. ਪੀ. ਏ. ਦੀ ਰਿਪੋਰਟ ਅਨੁਸਾਰ ਜਹਾਜ਼ ਸਟੱਟਗਾਰਟ ਸ਼ਹਿਰ ਦੇ ਦੱਖਣ ’ਚ ਸਥਿਤ ਇੱਕ ਲੱਕੜ ਦੇ ਖੇਤਰ ’ਚ ਕ੍ਰੈਸ਼ ਹੋਇਆ। ਇਹ ਜਹਾਜ਼ ਸ਼ਨੀਵਾਰ ਸਵੇਰੇ ਜਰਮਨ ਦੇ ਸ਼ਹਿਰ ਮੈਗਡੇਬਰਗ ਲਈ ਸ਼ਨੀਵਾਰ ਸਵੇਰੇ ਸਟੱਟਗਾਰਟ ਹਵਾਈ ਅੱਡੇ ਤੋਂ ਰਵਾਨਾ ਹੋਇਆ ਸੀ, ਜਿਸ ’ਚ ਤਿੰਨ ਵਿਅਕਤੀ ਸਵਾਰ ਸਨ।

ਇਹ ਵੀ ਪੜ੍ਹੋ : ਇਟਲੀ : ਪਰਿਵਾਰ ਨੂੰ ਵਿਦੇਸ਼ ਘੁਮਾਉਣ ਦੇ ਸੁਫ਼ਨੇ ਰਹਿ ਗਏ ਅਧੂਰੇ, ਸੜਕ ਹਾਦਸੇ ’ਚ ਪੰਜਾਬੀ ਵਿਅਕਤੀ ਦੀ ਮੌਤ

ਪੁਲਸ ਨੇ ਕਿਹਾ ਕਿ ਆਪਣੀ ਜਾਨ ਗੁਆਉਣ ਵਾਲੇ ਤਿੰਨ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜਰਮਨੀ ਦੀ ਹਵਾਈ ਟ੍ਰੈਫਿਕ ਕੰਟਰੋਲ ਏਜੰਸੀ ਨੇ ਕਿਹਾ ਕਿ ਪਾਇਲਟ ਨੇ ਰਾਡਾਰ ਨਾਲ ਸੰਪਰਕ ਗੁਆਉਣ ਤੋਂ ਪਹਿਲਾਂ ਐਮਰਜੈਂਸੀ ਸਹਾਇਤਾ ਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਹਾਦਸਾ ਹਵਾਈ ਜਹਾਜ਼ ਦੇ ਉਡਾਣ ਭਰਨ ਤੋਂ 20 ਮਿੰਟ ਬਾਅਦ ਹੋਇਆ। ਰਿਪੋਰਟ ਅਨੁਸਾਰ ਜਹਾਜ਼ ਕ੍ਰੈਸ਼ ਹੋਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਹਾਲਾਂਕਿ ਹਵਾਈ ਜਹਾਜ਼ ਦਾ ‘ਫਲਾਈਟ ਰਿਕਾਰਡਰ’ ਮਿਲ ਗਿਆ ਹੈ।

 

Manoj

This news is Content Editor Manoj