ਟੇਕਆਫ਼ ਕਰਦਿਆਂ ਹੀ ਕ੍ਰੈਸ਼ ਹੋ ਗਿਆ ਜਹਾਜ਼ ! ਦੋਵਾਂ ਪਾਇਲਟਾਂ ਦੀ ਦਰਦਨਾਕ ਮੌਤ, ਲਾ ਰੋਮਾਨਾ ''ਚ ਮਚੀ ਹਾਹਾਕਾਰ

Monday, Jun 08, 2026 - 11:18 AM (IST)

ਟੇਕਆਫ਼ ਕਰਦਿਆਂ ਹੀ ਕ੍ਰੈਸ਼ ਹੋ ਗਿਆ ਜਹਾਜ਼ ! ਦੋਵਾਂ ਪਾਇਲਟਾਂ ਦੀ ਦਰਦਨਾਕ ਮੌਤ, ਲਾ ਰੋਮਾਨਾ ''ਚ ਮਚੀ ਹਾਹਾਕਾਰ

ਇੰਟਰਨੈਸ਼ਨਲ ਡੈਸਕ- ਕੈਰੀਬੀਅਨ ਦੇਸ਼ ਡੋਮੀਨਿਕਨ ਰਿਪਬਲਿਕ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਪ੍ਰਾਈਵੇਟ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੋਵਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਣਕਾਰੀ ਮੁਤਾਬਕ, ਇਹ ਜਹਾਜ਼ ਏਅਰਪੋਰਟ ਤੋਂ ਟੇਕਆਫ਼ ਕਰਨ ਤੋਂ ਕੁਝ ਦੇਰ ਬਾਅਦ ਹੀ ਤਕਨੀਕੀ ਖ਼ਰਾਬੀ ਕਾਰਨ ਪਾਇਲਟ ਦੇ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਰਿਹਾਇਸ਼ੀ ਇਲਾਕੇ ਨੇੜੇ ਖੁੱਲ੍ਹੇ ਮੈਦਾਨ 'ਚ ਜਾ ਡਿੱਗਾ। ਜਹਾਜ਼ ਦੇ ਜ਼ਮੀਨ ਨਾਲ ਟਕਰਾਉਂਦਿਆਂ ਹੀ ਇਸ ਨੂੰ ਅੱਗ ਲੱਗ ਗਈ ਤੇ ਪੂਰੀ ਤਰ੍ਹਾਂ ਤਬਾਹ ਹੋ ਗਿਆ।

ਇਹ ਵੀ ਪੜ੍ਹੋ- ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning

ਹਾਦਸਾ ਇੰਨਾ ਭਿਆਨਕ ਸੀ ਕਿ ਜਹਾਜ਼ ਸਵਾਰ ਪਾਇਲਟ ਅਤੇ ਕੋ-ਪਾਇਲਟ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਗਨਿਮਤ ਰਹੀ ਕਿ ਹਾਦਸੇ ਸਮੇਂ ਜਹਾਜ਼ 'ਚ ਕੋਈ ਹੋਰ ਯਾਤਰੀ ਸਵਾਰ ਨਹੀਂ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਫਾਇਰ ਬ੍ਰਿਗੇਡ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ। ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਦੋਵਾਂ ਮ੍ਰਿਤਕਾਂ ਨੂੰ ਜਹਾਜ਼ ਦੇ ਮਲਬੇ 'ਚੋਂ ਬਾਹਰ ਕੱਢਿਆ ਗਿਆ। ਡੋਮੀਨਿਕਨ ਰਿਪਬਲਿਕ ਦੀ ਏਵੀਏਸ਼ਨ ਅਥਾਰਟੀ ਨੇ ਇਸ ਮੰਦਭਾਗੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਹਾਜ਼ ਦੇ ਬਲੈਕ ਬਾਕਸ ਅਤੇ ਏਅਰਪੋਰਟ ਦੇ ਕੰਟਰੋਲ ਰੂਮ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹਾਦਸੇ ਦਾ ਅਸਲ ਕਾਰਨ ਕੀ ਸੀ।

ਇਹ ਵੀ ਪੜ੍ਹੋ- 7.8 ਤੀਬਰਤਾ ਦੇ ਭੂਚਾਲ ਨੇ ਹਿਲਾ ਕੇ ਰੱਖ'ਤਾ ਫਿਲੀਪੀਨਜ਼ ! ਕਈ ਲੋਕਾਂ ਦੀ ਹੋਈ ਮੌਤ, ਵੇਖੋ ਖ਼ੌਫ਼ਨਾਕ ਤਸਵੀਰਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News