ਅਮਰੀਕਾ ''ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

Sunday, Sep 06, 2026 - 09:40 AM (IST)

ਅਮਰੀਕਾ ''ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਕੈਲੀਫ਼ੋਰਨੀਆ ਸੂਬੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਫ਼ਰਿਜ਼ਨੋ ਸਥਿਤ 'ਸੀਏਰਾ ਸਕਾਈ ਪਾਰਕ ਏਅਰਪੋਰਟ' ਨੇੜੇ ਸ਼ਨੀਵਾਰ ਨੂੰ ਇੱਕ ਛੋਟਾ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ। ਇਸ ਦਰਦਨਾਕ ਹਾਦਸੇ 'ਚ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਫ਼ਰਿਜ਼ਨੋ ਫਾਇਰ ਡਿਪਾਰਟਮੈਂਟ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਜਹਾਜ਼ ਏਅਰਪੋਰਟ ਦੇ ਨੇੜੇ 'ਬਲਾਈਥ ਐਵੇਨਿਊ' ਕੋਲ ਜਾ ਡਿੱਗਿਆ। ਹਾਲਾਂਕਿ ਇਸ ਹਾਦਸੇ ਦਾ ਕਾਰਨ ਕੀ ਸੀ, ਇਸ ਬਾਰੇ ਫ਼ਿਲਾਹਾਲ ਹੋਈ ਜਾਣਕਾਰੀ ਨਹੀਂ ਮਿਲ ਸਕੀ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਨੂੰ ਤੁਰੰਤ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

ਜਹਾਜ਼ ਡਿੱਗਣ ਕਾਰਨ ਆਲੇ-ਦੁਆਲੇ ਦੇ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਨੁਕਸਾਨ ਪਹੁੰਚਿਆ, ਜਿਸ ਨਾਲ ਕੁਝ ਸਮੇਂ ਲਈ ਬਿਜਲੀ ਗੁੱਲ ਹੋ ਗਈ। 'ਪੈਸੀਫਿਕ ਗੈਸ ਐਂਡ ਇਲੈਕਟ੍ਰਿਕ ਕੰਪਨੀ' ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ।

ਫਿਲਹਾਲ ਫ਼ਰਿਜ਼ਨੋ ਪੁਲਸ, ਫਾਇਰ ਡਿਪਾਰਟਮੈਂਟ ਅਤੇ ਸ਼ੈਰਿਫ਼ ਆਫ਼ਿਸ ਦੀਆਂ ਟੀਮਾਂ ਮੌਕੇ 'ਤੇ ਜਾਂਚ 'ਚ ਜੁਟੀਆਂ ਹੋਈਆਂ ਹਨ। ਅਮਰੀਕੀ ਅਧਿਕਾਰੀਆਂ ਨੇ ਅਜੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀਆਂ ਪਛਾਣ ਜਨਤਕ ਨਹੀਂ ਕੀਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News