ਵੱਡੀ ਖ਼ਬਰ ; ਹਵਾ ਵਿਚਾਲੇ ''ਗ਼ਾਇਬ'' ਹੋ ਗਿਆ ਸਵਾਰੀਆਂ ਨਾਲ ਭਰਿਆ ਜਹਾਜ਼
Thursday, Jul 24, 2025 - 12:11 PM (IST)

ਇੰਟਰਨੈਸ਼ਨਲ ਡੈਸਕ- ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੂਸ ਦਾ ਇਕ ਜਹਾਜ਼ ਅਚਾਨਕ ਲਾਪਤਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਚ 50 ਦੇ ਕਰੀਬ ਯਾਤਰੀ ਸਵਾਰ ਸਨ ਕਿ ਅਚਾਨਕ ਇਸ ਦਾ ਰੂਸੀ ਏਅਰ ਟ੍ਰੈਫ਼ਿਕ ਕੰਟਰੋਲ ਨਾਲੋਂ ਸੰਪਰਕ ਟੁੱਟ ਗਿਆ।
ਜਾਣਕਾਰੀ ਅਨੁਸਾਰ ਇਹ ਜਹਾਜ਼ ਅੰਗਾਰਾ ਕੰਪਨੀ ਵੱਲੋਂ ਸੰਚਾਲਿਤ ਸੀ ਤੇ ਇਹ ਚੀਨ ਨਾਲ ਲੱਗਦੀ ਸਰਹੱਦ 'ਤੇ ਸਥਿਤ ਅਮੁਰ ਇਲਾਕੇ ਦੇ ਟਿੰਡਾ ਵੱਲ ਨੂੰ ਜਾ ਰਿਹਾ ਸੀ। ਇਹ ਆਪਣੀ ਮੰਜ਼ਲ ਤੋਂ ਕੁਝ ਕੁ ਕਿਲੋਮੀਟਰ ਹੀ ਦੂਰ ਸੀ ਕਿ ਇਸ ਦਾ ਅਚਾਨਕ ਏਅਰ ਟ੍ਰੈਫ਼ਿਕ ਕੰਟਰੋਲ ਨਾਲੋਂ ਸੰਪਰਕ ਟੁੱਟ ਗਿਆ ਤੇ ਇਹ ਲਾਪਤਾ ਹੋ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e