ਆਸਟ੍ਰੇਲੀਆਈ PM ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਦੇਰ ਰਾਤ ਖਾਲੀ ਕਰਵਾਈ ਰਿਹਾਇਸ਼

Tuesday, Feb 24, 2026 - 06:52 PM (IST)

ਆਸਟ੍ਰੇਲੀਆਈ PM ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਦੇਰ ਰਾਤ ਖਾਲੀ ਕਰਵਾਈ ਰਿਹਾਇਸ਼

ਕੈਨਬਰਾ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਦੇਰ ਰਾਤ ਉਨ੍ਹਾਂ ਦੀ ਕੈਨਬਰਾ ਸਥਿਤ ਸਰਕਾਰੀ ਰਿਹਾਇਸ਼ ਤੋਂ ਤੁਰੰਤ ਬਾਹਰ ਕੱਢਣਾ ਪਿਆ। ਜਾਣਕਾਰੀ ਮੁਤਾਬਕ ਇੱਕ ਫੋਨ ਕਾਲ ਰਾਹੀਂ ਪ੍ਰਧਾਨ ਮੰਤਰੀ ਦੇ ਘਰ ਵਿੱਚ ਬੰਬ ਰੱਖਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਕੈਨਬਰਾ ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ।

ਸੁਰੱਖਿਅਤ ਥਾਂ 'ਤੇ ਭੇਜੇ ਗਏ ਪ੍ਰਧਾਨ ਮੰਤਰੀ 
ਐੱਸ.ਬੀ.ਐੱਸ. ਨਿਊਜ਼ ਮੁਤਾਬਕ, ਬੰਬ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਪ੍ਰਧਾਨ ਮੰਤਰੀ ਅਲਬਾਨੀਜ਼ ਨੂੰ ਉੱਥੋਂ ਰੈਸਕਿਊ ਕਰਕੇ ਸੁਰੱਖਿਅਤ ਸਥਾਨ 'ਤੇ ਭੇਜ ਦਿੱਤਾ ਹੈ। ਇਹ ਧਮਕੀ ਅਜਿਹੇ ਸਮੇਂ ਮਿਲੀ ਹੈ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਆਸਟ੍ਰੇਲੀਆ ਦੇ ਦੌਰੇ 'ਤੇ ਆਉਣ ਵਾਲੇ ਹਨ।

ਪਹਿਲਾਂ ਵੀ ਮਿਲ ਚੁੱਕੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ 
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਅਜਿਹਾ ਖ਼ਤਰਾ ਪੈਦਾ ਹੋਇਆ ਹੋਵੇ। ਇਸ ਤੋਂ ਪਹਿਲਾਂ ਮਾਰਚ 2025 ਵਿੱਚ ਵੀ ਅਲਬਾਨੀਜ਼ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਦੇ ਸਬੰਧ ਵਿੱਚ ਪੁਲਿਸ ਨੇ ਇੱਕ 36 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅਨੁਸਾਰ ਉਹ ਵਿਅਕਤੀ ਨਸ਼ੇ ਦਾ ਆਦੀ ਸੀ ਅਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ। ਇਸ ਤੋਂ ਇਲਾਵਾ, ਇਸੇ ਮਹੀਨੇ ਦੀ ਸ਼ੁਰੂਆਤ ਵਿੱਚ ਪੀਐਮ ਆਵਾਸ ਦੇ ਨੇੜੇ ਇੱਕ ਹਮਲਾ ਵੀ ਹੋਇਆ ਸੀ, ਜਿਸ ਵਿੱਚ ਇੱਕ ਹੋਰ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਸੀ।

ਕੈਨੇਡੀਅਨ ਪੀਐੱਮ ਦਾ ਦੌਰਾ ਹੈ ਕਾਫੀ ਅਹਿਮ 
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਆਸਟ੍ਰੇਲੀਆ ਪਹੁੰਚ ਰਹੇ ਹਨ, ਜਿੱਥੇ ਉਹ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਦੇ ਆਗੂਆਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਤੇ ਊਰਜਾ ਦੇ ਖੇਤਰ 'ਚ ਅਹਿਮ ਸਮਝੌਤਿਆਂ 'ਤੇ ਦਸਤਖਤ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News