ਪੀ.ਐੱਮ. ਜਾਨਸਨ ਨੇ ਲਾਕਡਾਊਨ ਖ਼ਤਮ ਕਰਣ ਦੀ ਮਿਆਦ ਨੂੰ ਚਾਰ ਹਫ਼ਤੇ ਹੋਰ ਵਧਾਇਆ

06/15/2021 12:56:23 AM

ਲੰਡਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੋਮਵਾਰ ਨੂੰ ਲਾਕਡਾਊਨ ਸਬੰਧੀ ਸਾਰੀਆਂ ਪਾਬੰਦੀਆਂ ਨੂੰ ਖ਼ਤਮ ਕਰਣ ਦੀ ਮਿਆਦ ਨੂੰ ਚਾਰ ਹਫ਼ਤੇ ਹੋਰ ਟਾਲਦੇ ਹੋਏ ਇਸ ਨੂੰ 19 ਜੁਲਾਈ ਤੱਕ ਵਧਾ ਦਿੱਤਾ। ਇਸ ਤੋਂ ਪਹਿਲਾਂ ਇਹ ਪਾਬੰਦੀਆਂ 21 ਜੂਨ ਨੂੰ ਖ਼ਤਮ ਹੋਣ ਜਾ ਰਹੀਆਂ ਸਨ।

ਜਾਨਸਨ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਅੰਟ ਦੇ ਚੱਲਦੇ ਇਨਫੈਕਸ਼ਨ ਦੇ ਮਾਮਲਿਆਂ ਅਤੇ ਹਸਪਤਾਲ ਵਿੱਚ ਭਰਤੀ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧੇ ਸਬੰਧੀ ਚਿੰਤਾ ਬਰਕਰਾਰ ਹੈ।

ਪ੍ਰਧਾਨ ਮੰਤਰੀ ਦੇ ਇਸ ਐਲਾਨ ਦੇ ਨਾਲ ਹੀ ਹੁਣ ਫਰੀਡਮ ਡੇਅ 19 ਜੁਲਾਈ ਨੂੰ ਮਨਾਇਆ ਜਾਵੇਗਾ ਜੋ ਕਿ ਲਾਕਡਾਊਨ ਖ਼ਤਮ ਹੋਣ ਦੀ ਖੁਸ਼ੀ ਵਿੱਚ ਮਨਾਇਆ ਜਾਣਾ ਹੈ। 

ਜਾਨਸਨ ਨੇ ਕਿਹਾ ਕਿ ਅਜੇ ਥੋੜ੍ਹਾ ਹੋਰ ਇੰਤਜ਼ਾਰ ਕਰਣਾ ਬਿਹਤਰ ਹੋਵੇਗਾ। ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਕਿ 19 ਜੁਲਾਈ ਪਾਬੰਦੀਆਂ ਨੂੰ ਖ਼ਤਮ ਕਰਣ ਦਾ ਅੰਤਿਮ ਦਿਨ ਹੋਵੇਗਾ ਅਤੇ ਇਸ ਨੂੰ ਹੋਰ ਵਿਸਥਾਰ ਦੇਣ ਦੀ ਜ਼ਰੂਰਤ ਨਹੀਂ ਪਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ, "ਹੁਣ ਅਸੀਂ 40 ਸਾਲ ਦੀ ਉਮਰ ਤੋਂ ਜ਼ਿਆਦਾ ਦੇ ਲੋਕਾਂ ਨੂੰ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਦੇਣ ਵਿੱਚ ਤੇਜ਼ੀ ਲਿਆਵਾਂਗੇ ਤਾਂ ਕਿ ਉਨ੍ਹਾਂ ਨੂੰ ਵਾਇਰਸ ਤੋਂ ਵੱਧ ਤੋਂ ਵੱਧ ਸੁਰੱਖਿਆ ਮਿਲ ਸਕੇ।"

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati