'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ ਨਤਮਸਤਕ ਹੋਏ PM ਮਾਰਕ ਕਾਰਨੀ, ਕੀਤੀ ਲੰਗਰ ਦੀ ਸੇਵਾ

Sunday, Apr 19, 2026 - 09:39 AM (IST)

'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ ਨਤਮਸਤਕ ਹੋਏ PM ਮਾਰਕ ਕਾਰਨੀ, ਕੀਤੀ ਲੰਗਰ ਦੀ ਸੇਵਾ

ਇੰਟਰਨੈਸ਼ਨਲ ਡੈਸਕ- ਸਿੱਖ ਵਿਰਾਸਤੀ ਮਹੀਨਾ 2026 ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸ਼ਨੀਵਾਰ ਨੂੰ ਓਟਾਵਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਸੇਵਾ ਕੀਤੀ ਅਤੇ ਕੈਨੇਡਾ ਦੇ ਵਿਕਾਸ 'ਚ ਸਿੱਖ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਸ ਦੀ ਵੀਡੀਓ ਵੀਡੀਓ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ, "ਕੈਨੇਡਾ ਵਿੱਚ ਦੂਜੀ ਸਭ ਤੋਂ ਵੱਡੀ ਸਿੱਖ ਆਬਾਦੀ ਹੈ। ਇਸ ਮਹੀਨੇ ਅਸੀਂ ਕੈਨੇਡੀਅਨ ਸਿੱਖਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਦੇਸ਼ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।"

Canada is home to the second-largest Sikh community in the world.

This Sikh Heritage Month, we celebrate the generations of Sikh Canadians who have contributed to our shared prosperity, strengthened our communities, and helped build a stronger Canada. pic.twitter.com/JmrUq1b6xn

— Mark Carney (@MarkJCarney) April 18, 2026

ਇਸ ਸਾਲ ਦੇ ਜਸ਼ਨਾਂ ਵਿੱਚ 'ਬਾਗ਼ੀ ਜਾਂ ਬਾਦਸ਼ਾਹ' ਨਾਮਕ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਇਹ ਪ੍ਰਦਰਸ਼ਨੀ ਸਿੱਖ ਇਤਿਹਾਸ ਦੇ ਅਹਿਮ ਪੜਾਵਾਂ ਅਤੇ 'ਹਲੇਮੀ ਰਾਜ' ਦੇ ਸੰਕਲਪ ਨੂੰ ਦਰਸਾਉਂਦੀ ਹੈ। ਟੋਰਾਂਟੋ ਵਿੱਚ ਭਾਰਤੀ ਕੌਂਸਲ ਜਨਰਲ ਨੇ ਵੀ ਵਿਰਾਸਤ-ਏ-ਖ਼ਾਲਸਾ ਦੇ ਸਹਿਯੋਗ ਨਾਲ ਵਿਸਾਖੀ ਅਤੇ ਸਿੱਖ ਵਿਰਾਸਤੀ ਮਹੀਨਾ ਮਨਾਇਆ, ਜਿਸ ਵਿੱਚ ਭੰਗੜਾ, ਗਿੱਧਾ ਅਤੇ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ।

ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਹਰ ਸਾਲ ਅਪ੍ਰੈਲ ਮਹੀਨੇ ਨੂੰ 'ਸਿੱਖ ਵਿਰਾਸਤੀ ਮਹੀਨੇ' ਵਜੋਂ ਮਨਾਇਆ ਜਾਂਦਾ ਹੈ। ਇਹ ਸਿੱਖ ਕੈਨੇਡੀਅਨਾਂ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਖੇਤਰ ਵਿੱਚ ਪਾਏ ਗਏ ਵੱਡੇ ਯੋਗਦਾਨ ਨੂੰ ਮਾਨਤਾ ਦੇਣ ਦਾ ਇੱਕ ਖ਼ਾਸ ਤਰੀਕਾ ਹੈ, ਜਿਸ ਨੂੰ ਕੈਨੇਡੀਅਨ ਸਿੱਖ ਕਾਫ਼ੀ ਉਤਸ਼ਾਹ ਨਾਲ ਮਨਾਉਂਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News