ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ PM ਮੇਲੋਨੀ ਵੱਲੋਂ ਹਾਈ-ਲੇਵਲ ਬੈਠਕ, ਭਾਰਤੀਆਂ ਲਈ ਐਡਵਾਇਜ਼ਰੀ ਜਾਰੀ

Tuesday, Oct 20, 2026 - 12:23 AM (IST)

ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ PM ਮੇਲੋਨੀ ਵੱਲੋਂ ਹਾਈ-ਲੇਵਲ ਬੈਠਕ, ਭਾਰਤੀਆਂ ਲਈ ਐਡਵਾਇਜ਼ਰੀ ਜਾਰੀ

ਰੋਮ : ਫ਼ਰਾਂਸ ਤੋਂ ਬਾਅਦ ਹੁਣ ਇਟਲੀ ਵਿੱਚ ਵੀ ਮਹਿੰਗਾਈ, ਰਹਿਣ-ਸਹਿਣ ਦੀ ਵਧਦੀ ਲਾਗਤ ਅਤੇ ਸਰਵਜਨਕ ਸੇਵਾਵਾਂ ਦੀ ਬਦਹਾਲੀ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਮਿਲਾਨ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਹੋਈਆਂ ਝੜਪਾਂ, ਦੁਕਾਨਾਂ ਵਿੱਚ ਲੁੱਟ-ਖੋਹ ਅਤੇ ਸਰਕਾਰੀ ਜਾਇਦਾਦਾਂ ਦੇ ਨੁਕਸਾਨ ਤੋਂ ਬਾਅਦ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਜਨਤਕ ਵਿਵਸਥਾ ਨੂੰ ਲੈ ਕੇ ਇੱਕ ਹਾਈ-ਲੇਵਲ (ਉੱਚ-ਪੱਧਰੀ) ਬੈਠਕ ਕੀਤੀ।

ਮਿਲਾਨ ਸ਼ਹਿਰ ਦੇ ਕੇਂਦਰ ਵਿੱਚ ਸੈਂਕੜੇ ਨਕਾਬਪੋਸ਼ ਪ੍ਰਦਰਸ਼ਨਕਾਰੀਆਂ ਨੇ ਕੂੜੇਦਾਨਾਂ ਨੂੰ ਅੱਗ ਲਗਾ ਦਿੱਤੀ ਅਤੇ ਦੁਕਾਨਾਂ ਵਿੱਚ ਲੁੱਟ-ਖੋਹ ਕੀਤੀ। ਸਥਿਤੀ 'ਤੇ ਕਾਬੂ ਪਾਉਣ ਲਈ ਦੰਗਾ-ਰੋਧੀ ਪੁਲਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦੀ ਵਰਤੋਂ ਕੀਤੀ। ਪੁਲਸ ਨੇ ਹਿੰਸਾ ਦੇ ਮਾਮਲੇ ਵਿੱਚ 271 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ, ਜਿਨ੍ਹਾਂ ਵਿੱਚੋਂ 32 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 23 ਨਾਬਾਲਗ ਅਤੇ 13 ਵਿਦੇਸ਼ੀ ਨਾਗਰਿਕ ਸ਼ਾਮਲ ਹਨ, ਜਦਕਿ 28 ਲੋਕਾਂ ਖ਼ਿਲਾਫ਼ ਨਿਆਂਇਕ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਗਈ ਹੈ। 

ਇਟਲੀ ਵਿੱਚ ਲਗਾਤਾਰ ਦੂਜੇ ਦਿਨ ਅਜਿਹੇ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ। ਇਸ ਤੋਂ ਪਹਿਲਾਂ ਮਿਲਾਨ, ਬੋਲੋਨਿਆ, ਬ੍ਰੇਸ਼ੀਆ, ਬਰਗਾਮੋ ਅਤੇ ਟਿਊਰਿਨ ਸਮੇਤ ਉੱਤਰੀ ਇਟਲੀ ਦੇ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਹੋਏ ਸਨ, ਜਿੱਥੇ ਪੁਲਸ ਨੇ 28 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਟਲੀ ਦੇ ਨਾਲ-ਨਾਲ ਗੁਆਂਢੀ ਦੇਸ਼ ਫ਼ਰਾਂਸ ਵਿੱਚ ਵੀ ਮਹਿੰਗਾਈ ਖ਼ਿਲਾਫ਼ ਵੱਡੇ ਪੱਧਰ 'ਤੇ ਪ੍ਰਦਰਸ਼ਨ ਅਤੇ ਹਿੰਸਕ ਝੜਪਾਂ ਹੋਈਆਂ ਹਨ।

ਇਟਲੀ ਵਿੱਚ ਮੌਜੂਦਾ ਸਥਿਤੀ ਨੂੰ ਦੇਖਦਿਆਂ ਭਾਰਤੀ ਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਭਾਰਤੀਆਂ ਨੂੰ ਚੌਕਸ ਰਹਿਣ, ਭੀੜਭਾੜ ਵਾਲੀਆਂ ਥਾਵਾਂ ਤੇ ਪ੍ਰਦਰਸ਼ਨ ਸਥਾਨਾਂ ਤੋਂ ਦੂਰ ਰਹਿਣ ਅਤੇ ਸਥਾਨਕ ਖ਼ਬਰਾਂ 'ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਭਾਰਤੀ ਨਾਗਰਿਕ ਹੇਠ ਲਿਖੇ ਹੈਲਪਲਾਈਨ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ:
- ਭਾਰਤੀ ਦੂਤਾਵਾਸ, ਰੋਮ: +39 331 614 2085
- ਭਾਰਤ ਦਾ ਮਹਾਵਣਜ ਦੂਤਾਵਾਸ (Consulate General), ਮਿਲਾਨ: +39 3881647527


author

Inder Prajapati

Content Editor

Related News