PM ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਨੇ ਸੁਤੰਤਰ, ਖੁੱਲ੍ਹੇ ਹਿੰਦ-ਪ੍ਰਸ਼ਾਂਤ ਲਈ ਜਤਾਈ ਵਚਨਬੱਧਤਾ

09/25/2021 11:36:31 AM

ਵਾਸ਼ਿੰਗਟਨ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਯੋਸ਼ੀਹਿਦੇ ਸੁਗਾ ਨੇ ਬਹੁਪੱਖੀ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਅਫ਼ਗਾਨਿਸਤਾਨ ਸਮੇਤ ਹਾਲੀਆ ਵਿਸ਼ਵਵਿਆਪੀ ਘਟਨਾਵਾਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਅਗਵਾਈ ਵਿਚ ਹੋਈ ਕਵਾਡ ਦੀ ਪਹਿਲੀ ਸਿੱਧੀ ਬੈਠਕ ਤੋਂ ਪਹਿਲਾਂ ਮੋਦੀ ਅਤੇ ਯੋਸ਼ੀਹਿਦੇ ਨੇ ਇਕ ਸੁਤੰਤਰ, ਖੁੱਲੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ: ਨਿਊਯਾਰਕ ਪੁੱਜੇ PM ਮੋਦੀ ਦਾ ਹੋਇਆ ਸ਼ਾਨਦਾਰ ਸਵਾਗਤ, ਗੂੰਜੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ (ਵੇਖੋ ਵੀਡੀਓ)

ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਵੀਰਵਾਰ ਨੂੰ ਹੋਈ ਬੈਠਕ ਵਿਚ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸੁਰੱਖਿਆ ਅਤੇ ਰੱਖਿਆ ਉਪਕਰਣ ਅਤੇ ਤਕਨਾਲੋਜੀ ਸਮੇਤ ਰੱਖਿਆ ਸਹਿਯੋਗ ਵਧਾਉਣ ਲਈ ਸਹਿਮਤੀ ਪ੍ਰਗਟਾਈ। ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਾਲਾਂ ਵਿਚ ਭਾਰਤ-ਜਾਪਾਨ ਵਿਸ਼ੇਸ਼ ਰਣਨੀਤੀ ਅਤੇ ਵਿਸ਼ਵਵਿਆਪੀ ਭਾਈਵਾਲੀ ਨੂੰ ਅੱਗੇ ਲਿਜਾਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਨਿੱਜੀ ਵਚਨਬੱਧਤਾ ਦਿਖਾਉਣ ਅਤੇ ਪ੍ਰਧਾਨ ਮੰਤਰੀ ਅਤੇ ਉਸ ਤੋਂ ਪਹਿਲਾਂ ਮੁੱਖ ਮੰਤਰੀ ਮੰਡਲ ਸਕੱਤਰ ਦੇ ਰੂਪ ਵਿਚ ਸੁਗਾ ਦੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: PM ਮੋਦੀ ਨਾਲ ਮੁਲਾਕਾਤ ’ਚ ਕਮਲਾ ਹੈਰਿਸ ਨੇ ਪਾਕਿਸਤਾਨ ਨੂੰ ਦੱਸਿਆ 'ਅੱਤਵਾਦੀਆਂ ਦਾ ਟਿਕਾਣਾ'

ਬਿਆਨ ਵਿਚ ਕਿਹਾ ਗਿਆ, 'ਦੋਵਾਂ ਪ੍ਰਧਾਨ ਮੰਤਰੀਆਂ ਨੇ ਦੋਹਾਂ ਦੇਸ਼ਾਂ ਵਿਚਾਲੇ ਬਹੁਪੱਖੀ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਅਫ਼ਗਾਨਿਸਤਾਨ ਸਮੇਤ ਹਾਲੀਆ ਵਿਸ਼ਵ ਅਤੇ ਖੇਤਰੀ ਘਟਨਾਕ੍ਰਮ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਇਕ ਸੁਤੰਤਰ, ਖੁੱਲੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।' ਦੋਵਾਂ ਪ੍ਰਧਾਨ ਮੰਤਰੀਆਂ ਨੇ ਭਾਰਤ ਅਤੇ ਜਾਪਾਨ ਦਰਮਿਆਨ ਵਧ ਰਹੀ ਆਰਥਿਕ ਸਾਂਝ ਦਾ ਸਵਾਗਤ ਵੀ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਜਾਪਾਨ ਭਾਰਤ ਦੇ ਮਹੱਤਵਪੂਰਨ ਭਾਈਵਾਲਾਂ ਵਿਚੋਂ ਇਕ ਹੈ। ਉਨ੍ਹਾਂ ਨੇ ਕਿਹਾ, "ਪ੍ਰਧਾਨ ਮੰਤਰੀ ਸੁਗਾ ਨਾਲ ਕਈ ਵਿਸ਼ਿਆਂ 'ਤੇ ਸ਼ਾਨਦਾਰ ਬੈਠਕ ਹੋਈ, ਜਿਸ ਨਾਲ ਸਾਡੇ ਦੇਸ਼ਾਂ ਵਿਚਕਾਰ ਸਹਿਯੋਗ ਹੋਰ ਵਧੇਗਾ। ਭਾਰਤ ਅਤੇ ਜਾਪਾਨ ਵਿਚਾਲੇ ਪੱਕੀ ਦੋਸਤੀ ਪੂਰੀ ਦੁਨੀਆ ਲਈ ਵਧਾਈ ਸ਼ੁੱਭ ਹੈ।"

ਇਹ ਵੀ ਪੜ੍ਹੋ: ਮੋਦੀ ਨੇ ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਦੇ ਨੇਤਾਵਾਂ ਨਾਲ ਮੁਲਾਕਾਤ ਨੂੰ ਦੱਸਿਆ ਸਾਰਥਕ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News