ਨਿਊਯਾਰਕ ਪੁੱਜੇ PM ਮੋਦੀ ਦਾ ਹੋਇਆ ਸ਼ਾਨਦਾਰ ਸਵਾਗਤ, ਗੂੰਜੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ (ਵੇਖੋ ਵੀਡੀਓ)

Saturday, Sep 25, 2021 - 10:13 AM (IST)

ਨਿਊਯਾਰਕ ਪੁੱਜੇ PM ਮੋਦੀ ਦਾ ਹੋਇਆ ਸ਼ਾਨਦਾਰ ਸਵਾਗਤ, ਗੂੰਜੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ (ਵੇਖੋ ਵੀਡੀਓ)

ਨਿਊਯਾਰਕ (ਭਾਸ਼ਾ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਨਿਊਯਾਰਕ ਪਹੁੰਚੇ। ਉਹ ਇੱਥੇ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐਨ.ਜੀ.ਏ.) ਦੇ 76ਵੇਂ ਸੈਸ਼ਨ ਨੂੰ ਸੰਬੋਧਿਤ ਕਰਨਗੇ। ਪਿਛਲੇ ਸਾਲ ਮਹਾਸਭਾ ਦਾ ਸੈਸ਼ਨ ਕੋਵਿਡ-19 ਮਹਾਮਾਰੀ ਕਾਰਨ ਡਿਜੀਟਲ ਤਰੀਕੇ ਨਾਲ ਆਯੋਜਿਤ ਕੀਤਾ ਗਿਆ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਵਾਸ਼ਿੰਗਟਨ ਵਿਚ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿਚ ਪਹਿਲੀ ਦੋ-ਪੱਖੀ ਮੁਲਾਕਾਤ ਕਰਨ ਅਤੇ ਸ਼ੁੱਕਰਵਾਰ ਨੂੰ ਕਵਾਡ ਸੰਮੇਲਨ ਵਿਚ ਸ਼ਾਮਲ ਹੋਣ ਦੇ ਬਾਅਦ ਮੋਦੀ ਨਿਊਯਾਰਕ ਪੁੱਜੇ। ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਯਾਰਕ ਪਹੁੰਚ ਕੇ ਹੋਟਲ ਦੇ ਬਾਹਰ ਇਕੱਠੇ ਹੋਏ ਲੋਕਾਂ ਨੂੰ ਮਿਲੇ। ਇਸ ਦੌਰਾਨ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲੱਗੇ। ਇਹ ਲੋਕ ਪੀ.ਐੱਮ. ਮੋਦੀ ਦੇ ਨਿਊਯਾਰਕ ਆਉਣ ਦੀ ਖ਼ੁਸ਼ੀ ਮਨਾ ਰਹੇ ਸਨ। 

ਇਹ ਵੀ ਪੜ੍ਹੋ: PM ਮੋਦੀ ਨਾਲ ਮੁਲਾਕਾਤ ’ਚ ਕਮਲਾ ਹੈਰਿਸ ਨੇ ਪਾਕਿਸਤਾਨ ਨੂੰ ਦੱਸਿਆ 'ਅੱਤਵਾਦੀਆਂ ਦਾ ਟਿਕਾਣਾ'

 

ਦੱਸ ਦੇਈਏ ਕਿ ਬਾਈਡੇਨ ਦੀ ਮੇਜ਼ਬਾਨੀ ਵਿਚ ਵਾਸ਼ਿੰਗਟਨ ਵਿਚ ਆਯੋਜਿਤ ਕਵਾਡ ਨੇਤਾਵਾਂ ਦੇ ਸਿਖ਼ਰ ਸੰਮਲੇਨ ਵਿਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ਿਹਿਦੇ ਸੁਗਾ ਵੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਨਿਊਯਾਰਕ ਸਿੱਟੀ ਪਹੁੰਚਿਆ। 25 ਤਾਰੀਖ਼ ਨੂੰ ਸ਼ਾਮ 6:30 ਵਜੇ ਯੂ.ਐੱਨ.ਜੀ.ਏ. ਨੂੰ ਸੰਬੋਧਿਤ ਕਰਾਂਗਾ।’ ਵਿਦੇਸ਼ ਮੰਤਰਾਲਾ ਨੇ ਟਵੀਟ ਕੀਤਾ, ‘ਭਾਰਤ ਦੇ 1.3 ਅਰਬ ਲੋਕਾਂ ਦੀਆ ਭਾਵਨਾਵਾਂ ਨੂੰ ਆਵਾਜ਼ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਯਾਰਕ ਪੁੱਜੇ, ਉਥੇ ਊਹ 76ਵੇਂ ਯੂ.ਐੱਨ.ਜੀ.ਏ. ਸੈਸ਼ਨ ਨੂੰ ਸੰਬੋਧਿਤ ਕਰਨਗੇ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਭਾਰਤ ਦੀ ਮੌਜੂਦਾ ਮੈਂਬਰਸ਼ਿਪ ਹੁਣ ਹੋਰ ਵੀ ਮਹੱਤਵਪੂਰਨ ਹੈ।’

ਇਹ ਵੀ ਪੜ੍ਹੋ: ਇਟਲੀ ਜਾਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਲਈ ਖ਼ੁਸ਼ਖਬਰੀ, ਕੋਵੀਸ਼ੀਲਡ ਵੈਕਸੀਨ ਨੂੰ ਮਿਲੀ ਮਨਜ਼ੂਰੀ

PunjabKesari

ਮੋਦੀ ਸ਼ਨੀਵਾਰ ਸਵੇਰੇ ‘ਸੰਯੁਕਤ ਰਾਸ਼ਟਰ ਜਨਰਲ ਡਿਬੇਟ’ ਵਿਚ ਵਿਸ਼ਵਭਰ ਦੇ ਨੇਤਾਵਾਂ ਨੂੰ ਸੰਬਧਿਤ ਕਰਨਗੇ। ਵਿਸ਼ਵ ਸੰਗਠਨ ਨੂੰ ਸੰਬੋਧਿਤ ਕਰਨ ਵਾਲੇ ਉਹ ਪਹਿਲੇ ਗਲੋਬਲ ਨੇਤਾ ਹੋਣਗੇ। ਹਵਾਈਅੱਡੇ ’ਤੇ ਪ੍ਰਧਾਨ ਮੰਤਰੀ ਦਾ ਸਵਾਗਤ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਅਤੇ ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੂਮੂਰਤੀ ਨੇ ਕੀਤਾ। ਮਹਾਸਭਾ ਵਿਚ ਸੰਬੋਧਨ ਦੇ ਬਾਅਦ ਮੋਦੀ ਭਾਰਤ ਲਈ ਰਵਾਨਾ ਹੋ ਜਾਣਗੇ।

ਇਹ ਵੀ ਪੜ੍ਹੋ: ਕੀ ਕੋਰੋਨਾ ਵਾਇਰਸ ਦਾ ਡੈਲਟਾ ਸਰੂਪ ਬੱਚਿਆਂ ਲਈ ਵਧੇਰੇ ਖ਼ਤਰਨਾਕ ਹੈ? ਜਾਣੋ ਮਾਹਰਾਂ ਦੀ ਰਾਏ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News