ਇਟਲੀ ਵਿਚ ਮੋਦੀ ‘ਐਗਰੀਕੋਲਾ ਮੈਡਲ’ ਨਾਲ ਸਨਮਾਨਿਤ
Wednesday, May 20, 2026 - 11:25 PM (IST)
ਰੋਮ, (ਯੂ.ਐੱਨ.ਆਈ.)- ਸੰਯੁਕਤ ਰਾਸ਼ਟਰ ਦੇ ਖ਼ੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫ.ਏ.ਓ.) ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਰਵਉੱਚ ਸਨਮਾਨ ‘ਐਗਰੀਕੋਲਾ ਮੈਡਲ’ ਨਾਲ ਸਨਮਾਨਿਤ ਕੀਤਾ ਹੈ। ਇਸ ਸਨਮਾਨ ਦੇ ਨਾਲ ਹੀ ਮੋਦੀ ਦੁਨੀਆ ਦੇ ਉਨ੍ਹਾਂ ਚੁਣਵੇਂ ਗਲੋਬਲ ਨੇਤਾਵਾਂ ਦੀ ਸੂਚੀ ਵਿਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਖੇਤੀਬਾੜੀ ਦੇ ਮਜ਼ਬੂਤੀਕਰਨ ਅਤੇ ਭੁੱਖਮਰੀ ਦੇ ਖ਼ਾਤਮੇ ਵਿਚ ਬੇਮਿਸਾਲ ਯੋਗਦਾਨ ਲਈ ਇਹ ਮੈਡਲ ਮਿਲਿਆ ਹੈ। ਇਸ ਸਨਮਾਨ ਨਾਲ ਖੇਤੀਬਾੜੀ ਖੇਤਰ ਵਿਚ ਬਦਲਾਅ, ਖ਼ੁਰਾਕ ਸੁਰੱਖਿਆ ਅਤੇ ਟਿਕਾਊ ਖੇਤੀ ਦੇ ਖੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਇਕ ਵੱਡੀ ਮਾਨਤਾ ਮਿਲੀ ਹੈ। ਇੱਥੇ ਸਥਿਤ ਐੱਫ.ਏ.ਓ. ਮੁੱਖ ਦਫ਼ਤਰ ਦੇ ਇਤਿਹਾਸਕ ਪਲੇਨਰੀ ਹਾਲ ਵਿਚ ਆਯੋਜਿਤ ਇਕ ਵਿਸ਼ੇਸ਼ ਸਮਾਰੋਹ ਦੌਰਾਨ ਸੰਗਠਨ ਦੇ ਡਾਇਰੈਕਟਰ ਜਨਰਲ ਡਾ. ਕਿਊ ਡੋਂਗਯੂ ਨੇ ਪ੍ਰਧਾਨ ਮੰਤਰੀ ਨੂੰ ਇਹ ਮੈਡਲ ਭੇਟ ਕੀਤਾ।
ਇਸ ਸਨਮਾਨ ਨੂੰ ਸਵੀਕਾਰ ਕਰਦੇ ਹੋਏ ਮੋਦੀ ਨੇ ਇਸ ਨੂੰ ਭਾਰਤ ਦੇ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਨੂੰ ਸਮਰਪਿਤ ਕੀਤਾ। ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਨਮਾਨ ਭਾਰਤ ਦੇ ਉਨ੍ਹਾਂ ਮਿਹਨਤੀ ਕਿਸਾਨਾਂ ਨੂੰ ਸਮਰਪਿਤ ਹੈ, ਜਿਨ੍ਹਾਂ ਦੇ ਮਜ਼ਬੂਤ ਇਰਾਦੇ ਅਤੇ ਸਮਰਪਣ ਨੇ ਦੇਸ਼ ਦੀਆਂ ਖ਼ੁਰਾਕ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਹੈ ਅਤੇ ਗਲੋਬਲ ਖ਼ੁਰਾਕ ਸੁਰੱਖਿਆ ਵਿਚ ਯੋਗਦਾਨ ਦਿੱਤਾ ਹੈ।
ਉਨ੍ਹਾਂ ਟਿਕਾਊ ਖੇਤੀਬਾੜੀ ਅਤੇ ਭੁੱਖਮਰੀ ਨਾਲ ਨਜਿੱਠਣ ਵਿਚ ਗਲੋਬਲ ਸਹਿਯੋਗ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਵੀ ਦੁਹਰਾਉਂਦੇ ਹੋਏ ਕਿਹਾ ਕਿ ਅੱਜ ਦੁਨੀਆ ਜਲਵਾਯੂ ਤਬਦੀਲੀ ਤੋਂ ਲੈ ਕੇ ਸਪਲਾਈ ਚੇਨ ਵਿਚ ਰੁਕਾਵਟਾਂ ਤੱਕ, ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਭੁੱਖਾ ਨਾ ਰਹੇ, ਟਿਕਾਊ ਖੇਤੀ, ਨਵੀਨਤਾ ਅਤੇ ਸਾਂਝੀ ਗਲੋਬਲ ਕਾਰਵਾਈ ਬਹੁਤ ਜ਼ਰੂਰੀ ਹੈ।
Related News
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਖਮਿਆਜਾ ਭੁਗਤਣ ਲਈ ਰਹਿਣ ਤਿਆਰ:-ਸਿੱਖ ਸੰਗਤ ਇਟਲੀ
