PM ਮੋਦੀ ਨੇ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
Friday, Sep 24, 2021 - 01:28 AM (IST)
ਵਾਸ਼ਿੰਗਟਨ-ਅਮਰੀਕਾ ਦੇ ਤਿੰਨ ਦਿਨੀਂ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਅਜਿਹਾ ਪਹਿਲੀ ਵਾਰ ਹੈ ਜਦੋਂ ਭਾਰਤੀ ਮੂਲ ਦੀ ਅਮਰੀਕੀ ਉਪ-ਰਾਸ਼ਟਰਪਤੀ ਨੇ ਵਾਸ਼ਿੰਗਟਨ 'ਚ ਭਾਰਤ ਦੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਪੀ.ਐੱਮ. ਮੋਦੀ ਨੇ ਮੁਲਾਕਾਤ ਦੌਰਾਨ ਕਮਲਾ ਹੈਰਿਸ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕਮਲਾ ਹੈਰਿਸ ਪੂਰੀ ਦੁਨੀਆ ਲਈ ਇਕ ਪ੍ਰੇਰਣਾ ਹੈ।
ਇਹ ਵੀ ਪੜ੍ਹੋ : ...ਤਾਂ ਇਸ ਕਾਰਨ ਅਫਰੀਕਾ CDC ਨੇ ਬ੍ਰਿਟੇਨ ਦੇ ਇਸ ਫੈਸਲੇ ਦੀ ਕੀਤੀ ਨਿੰਦਾ
ਇਸ ਦੇ ਨਾਲ ਹੀ ਪੀ.ਐੱਮ. ਮੋਦੀ ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਭਾਰਤ ਦੌਰੇ 'ਤੇ ਆਵੇਗੀ ਤਾਂ ਪੂਰੇ ਦੇਸ਼ ਨੂੰ ਕਾਫੀ ਖੁਸ਼ੀ ਹੋਵੇਗੀ। ਪੀ.ਐੱਮ. ਮੋਦੀ ਨੇ ਕਿਹਾ ਕਿ ਕੋਰੋਨਾ ਕਾਲ 'ਚ ਅਮਰੀਕਾ ਨੇ ਸੱਚੇ ਮਿੱਤਰ ਦੀ ਤਰ੍ਹਾਂ ਭਾਰਤ ਦੀ ਮਦਦ ਕੀਤੀ ਹੈ। ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਾਫੀ ਚੁਣੌਤੀਪੂਰਨ ਸਮੇਂ 'ਚ ਸੱਤਾ ਸੰਭਾਲੀ ਹੈ ਪਰ ਉਸ ਮੁਸ਼ਕਲ ਦੌਰ 'ਚ ਵੀ ਉਨ੍ਹਾਂ ਦੀ ਸਰਕਾਰ ਨੇ ਕੋਰੋਨਾ ਦਾ ਵੀ ਪ੍ਰਭਾਵੀ ਅੰਦਾਜ਼ 'ਚ ਸਾਹਮਣਾ ਕੀਤਾ।
ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ 'ਚ ਟੀਕਿਆਂ ਦੀ ਅਸਮਾਨਤਾ ਦਾ ਮੁੱਦਾ ਚੁੱਕਣਗੇ ਅਫਰੀਕੀ ਨੇਤਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।