PM ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਨਾਲ ਦੁਵੱਲੇ ਸੰਬੰਧਾਂ ''ਤੇ ਕੀਤੀ ਸਮੀਖਿਆ

Tuesday, Nov 02, 2021 - 08:47 PM (IST)

ਗਲਾਸਗੋ-ਗਲਾਸਗੋ 'ਚ ਸੀ.ਓ.ਪੀ.26 ਜਲਵਾਯੂ ਸ਼ਿਖਰ ਸੰਮੇਲਨ ਤੋਂ ਇਤਰ ਪਹਿਲੀ ਮੁਲਾਕਾਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨਾਲ ਦੋਵਾਂ ਦੇਸ਼ਾਂ ਦੇ ਦੁਵੱਲੇ ਸੰਬੰਧਾਂ ਦੀ ਸਮੀਖਿਆ ਕੀਤੀ, ਉੱਚ-ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ 'ਚ ਸਹਿਯੋਗ ਵਧਾਉਣ ਦੇ ਬਾਰੇ 'ਚ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਜਲਵਾਯੂ ਸੰਮੇਲਨ ਦੌਰਾਨ ਸੋਮਵਾਰ ਨੂੰ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਬੇਨੇਟ ਦੀ ਪਹਿਲੀ ਰਸਮੀ ਮੁਲਾਕਾਤ ਹੋਈ।

ਇਹ ਵੀ ਪੜ੍ਹੋ : ਯਾਹੂ ਨੇ ਚੀਨ ਤੋਂ ਆਪਣਾ ਕਾਰੋਬਾਰ ਸਮੇਟਿਆ, ਚੁਣੌਤੀਪੂਰਨ ਮਾਹੌਲ ਦਾ ਦਿੱਤਾ ਹਵਾਲਾ

ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਬੇਨੇਟ ਨਾਲ ਹੋਈ ਮੁਲਾਕਾਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਭਾਰਤ ਦੇ ਲੋਕ ਇਜ਼ਰਾਈਲ ਨਾਲ ਦੋਸਤੀ ਨੂੰ ਕਾਫੀ ਮਹੱਤਵ ਦਿੰਦਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਟਵੀਟ ਕੀਤਾ, ਇਜ਼ਰਾਈਲ ਨਾਲ ਦੋਸਤੀ ਹੋਰ ਡੂੰਘੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਫਤਾਲੀ ਬੇਨੇਟ ਦੀ ਗਲਾਸੋਗੀ 'ਚ ਸਾਰਥਕ ਬੈਠਕ ਹੋਈ। ਦੋਵਾਂ ਨੇਤਾਵਾਂ ਨੇ ਸਾਡੇ ਨਾਗਰਿਕਾਂ ਦੇ ਫਾਇਦੇ ਲਈ ਸਹਿਯੋਗ ਦੇ ਵੱਖ-ਵੱਖ ਉਪਾਅ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲਾ ਨੇ ਟਵੀਟ ਕੀਤਾ, ਸਾਡੇ ਰਾਜਨੀਤਿਕ ਭਾਗੀਦਾਰ ਨਾਲ ਸੰਬੰਧਾਂ ਨੂੰ ਅਗੇ ਵਧਾਇਆ ਗਿਆ।

ਇਹ ਵੀ ਪੜ੍ਹੋ : ਅਮਰੀਕੀ ਫੌਜ ਬਣਾ ਰਹੀ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਲੇਜ਼ਰ ਹਥਿਆਰ

ਪ੍ਰਧਾਨ ਮੰਤਰੀ ਮੋਦੀ ਨੇ ਗਲਾਸਗੋ 'ਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲਾ ਨੇ ਟਵੀਟ 'ਚ ਕਿਹਾ ਕਿ ਪਹਿਲੀ ਬੈਠਕ 'ਚ ਦੋਵਾਂ ਨੇਤਾਵਾਂ ਨੇ ਦੁਵੱਲੇ ਸੰਬੰਧਾਂ ਦੀ ਸਮੀਖਿਆ ਕੀਤੀ ਅਤੇ ਉੱਚ-ਤਕਨਾਲੋਜੀ ਅਤੇ ਨਵੇਂ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਚਰਚਾ ਕੀਤੀ। ਬਾਅਦ 'ਚ ਇਕ ਸੰਖੇਪ ਬਿਆਨ 'ਚ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ ਰਾਤਨੀਜਿਕ ਸਾਂਝੇਦਾਰੀ ਦੀ ਸਮੀਖਿਆ ਕੀਤੀ ਅਤੇ ਵੱਖ-ਵੱਖ ਖੇਤਰਾਂ 'ਚ ਹੋਈ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ।

ਇਹ ਵੀ ਪੜ੍ਹੋ : ਅਮਰੀਕਾ : FDA ਨੇ 5-11 ਸਾਲ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਨੂੰ ਦਿੱਤੀ ਮਨਜ਼ੂਰੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News