PM ਮੋਦੀ ਫਰਵਰੀ 'ਚ ਅਮਰੀਕਾ ਆ ਸਕਦੇ ਹਨ : Trump
Tuesday, Jan 28, 2025 - 09:32 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਵ ਤੌਰ 'ਤੇ ਫਰਵਰੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਲਈ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦਾ ਸਰਕਾਰੀ ਨਿਵਾਸ ਅਤੇ ਦਫ਼ਤਰ) ਆਉਣਗੇ। ਟਰੰਪ ਨੇ ਸੋਮਵਾਰ ਨੂੰ ਫਲੋਰੀਡਾ ਤੋਂ ਜੁਆਇੰਟ ਬੇਸ ਐਂਡਰਿਊਜ਼ ਵਾਪਸ ਪਰਤਦੇ ਹੋਏ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨੂੰ ਕਿਹਾ,"ਮੈਂ ਅੱਜ ਸਵੇਰੇ (ਸੋਮਵਾਰ) ਉਨ੍ਹਾਂ ਨਾਲ ਲੰਮੀ ਗੱਲਬਾਤ ਕੀਤੀ। ਉਹ ਸ਼ਾਇਦ ਅਗਲੇ ਮਹੀਨੇ ਫਰਵਰੀ ਵਿੱਚ ਵ੍ਹਾਈਟ ਹਾਊਸ ਆਉਣਗੇ। ਸਾਡੇ ਭਾਰਤ ਨਾਲ ਬਹੁਤ ਚੰਗੇ ਸਬੰਧ ਹਨ।''
ਪੜ੍ਹੋ ਇਹ ਅਹਿਮ ਖ਼ਬਰ-'ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਨਾਗਰਿਕਾਂ ਨੂੰ ਵਾਪਸ ਬੁਲਾਉਣਾ ਹਰ ਦੇਸ਼ ਦੀ ਜ਼ਿੰਮੇਵਾਰੀ'
ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੀ ਫ਼ੋਨ ਗੱਲਬਾਤ ਬਾਰੇ ਪੁੱਛੇ ਜਾਣ 'ਤੇ ਟਰੰਪ ਨੇ ਕਿਹਾ, ''ਮੋਦੀ ਨਾਲ ਗੱਲਬਾਤ ਦੌਰਾਨ ਸਾਰੇ ਵਿਸ਼ਿਆਂ 'ਤੇ ਚਰਚਾ ਹੋਈ।'' ਰਾਸ਼ਟਰਪਤੀ ਵਜੋਂ ਟਰੰਪ ਦੇ ਪਹਿਲੇ ਕਾਰਜਕਾਲ ਵਿਚ ਉਨ੍ਹਾਂ ਦੀ ਆਖਰੀ ਵਿਦੇਸ਼ ਯਾਤਰਾ ਭਾਰਤ ਦੀ ਸੀ। ਟਰੰਪ ਅਤੇ ਮੋਦੀ ਵਿਚਕਾਰ ਚੰਗੇ ਦੋਸਤਾਨਾ ਸਬੰਧ ਹਨ। ਦੋਵਾਂ ਨੇ ਸਤੰਬਰ 2019 ਵਿੱਚ ਹਿਊਸਟਨ ਅਤੇ ਫਰਵਰੀ 2020 ਵਿੱਚ ਅਹਿਮਦਾਬਾਦ ਵਿੱਚ ਦੋ ਵੱਖ-ਵੱਖ ਰੈਲੀਆਂ ਵਿੱਚ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕੀਤਾ। ਨਵੰਬਰ 2024 ਵਿੱਚ ਟਰੰਪ ਦੀ ਸ਼ਾਨਦਾਰ ਚੋਣ ਜਿੱਤ ਤੋਂ ਬਾਅਦ ਮੋਦੀ ਉਨ੍ਹਾਂ ਨਾਲ ਗੱਲ ਕਰਨ ਵਾਲੇ ਤਿੰਨ ਚੋਟੀ ਦੇ ਵਿਸ਼ਵ ਨੇਤਾਵਾਂ ਵਿੱਚੋਂ ਇੱਕ ਸਨ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੇ DEI ਭਰਤੀਆਂ 'ਤੇ ਲਾਈ ਰੋਕ, 1 ਲੱਖ ਭਾਰਤੀਆਂ ਦੀ ਨੌਕਰੀ ਖ਼ਤਰੇ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।