PM ਮੋਦੀ ਨੂੰ ਮਿਲੇ ਐਲੋਨ ਮਸਕ, ਇਲੈਕਟ੍ਰਿਕ ਵਾਹਨਾਂ ਦੇ ਵਿਸਥਾਰ ਸਣੇ ਕਈ ਮੁੱਦਿਆਂ ''ਤੇ ਹੋਈ ਚਰਚਾ
Friday, Feb 14, 2025 - 12:01 AM (IST)
![PM ਮੋਦੀ ਨੂੰ ਮਿਲੇ ਐਲੋਨ ਮਸਕ, ਇਲੈਕਟ੍ਰਿਕ ਵਾਹਨਾਂ ਦੇ ਵਿਸਥਾਰ ਸਣੇ ਕਈ ਮੁੱਦਿਆਂ ''ਤੇ ਹੋਈ ਚਰਚਾ](https://static.jagbani.com/multimedia/2025_2image_00_01_124742690modi.jpg)
ਇੰਟਰਨੈਸ਼ਨਲ ਡੈਸਕ - ਅਮਰੀਕਾ ਦੇ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਪੇਸਐਕਸ ਦੇ ਸੀਈਓ ਐਲੋਨ ਮਸਕ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਵਾਸ਼ਿੰਗਟਨ ਡੀਸੀ ਦੇ ਬਲੇਅਰ ਹਾਊਸ ਵਿੱਚ ਹੋਈ। ਦੋਹਾਂ ਨੇਤਾਵਾਂ ਵਿਚਕਾਰ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਹੋਈ, ਜਿਸ 'ਚ ਭਾਰਤ 'ਚ ਇਲੈਕਟ੍ਰਿਕ ਵਾਹਨਾਂ ਦੇ ਵਿਸਥਾਰ ਅਤੇ ਟਿਕਾਊ ਊਰਜਾ ਦੇ ਖੇਤਰ 'ਚ ਸੰਭਾਵਨਾਵਾਂ 'ਤੇ ਵਿਚਾਰ ਕੀਤਾ ਗਿਆ। ਪੀ.ਐਮ. ਮੋਦੀ ਨੇ ਮਸਕ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਤਸਵੀਰਾਂ ਪੋਸਟ ਕੀਤੀਆਂ ਹਨ ਅਤੇ ਲਿਖਿਆ ਹੈ ਕਿ ਇਹ ਮੁਲਾਕਾਤ ਬਹੁਤ ਵਧੀਆ ਰਹੀ।
Had a very good meeting with @elonmusk in Washington DC. We discussed various issues, including those he is passionate about such as space, mobility, technology and innovation. I talked about India’s efforts towards reform and furthering ‘Minimum Government, Maximum Governance.’ pic.twitter.com/7xNEqnxERZ
— Narendra Modi (@narendramodi) February 13, 2025
ਕੀ ਬੋਲੇ ਐਲੋਨ ਮਸਕ
ਕਰੀਬ 55 ਮਿੰਟ ਤੱਕ ਪੀਐਮ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਾਹਰ ਆਏ ਐਲੋਨ ਮਸਕ ਤੋਂ ਜਦੋਂ ਪੁੱਛਿਆ ਗਿਆ ਕਿ ਪੀ.ਐਮ. ਮੋਦੀ ਨਾਲ ਮੁਲਾਕਾਤ ਕਿਵੇਂ ਰਹੀ ਤਾਂ ਉਨ੍ਹਾਂ ਨੇ ਥਮਸ ਅੱਪ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਵਧੀਆ ਰਹੀ। ਮਸਕ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਤਿੰਨ ਬੱਚੇ ਵੀ ਪੀਐਮ ਮੋਦੀ ਨੂੰ ਮਿਲਣ ਪਹੁੰਚੇ।