PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਹੋਈ ਚਰਚਾ
Friday, Sep 16, 2022 - 09:38 PM (IST)
ਸਮਰਕੰਦ (ਭਾਸ਼ਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਸਾਲਾਨਾ ਸੰਮੇਲਨ ਤੋਂ ਇਲਾਵਾ ਗੱਲਬਾਤ ਕੀਤੀ। ਇਸ ਸਾਲ ਫਰਵਰੀ ’ਚ ਯੂਕ੍ਰੇਨ ’ਚ ਜੰਗ ਸ਼ੁਰੂ ਹੋਣ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਅਜਿਹਾ ਸਮਝਿਆ ਜਾਂਦਾ ਹੈ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਚਰਚਾ ਕੀਤੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ
ਭਾਰਤ ਨੇ ਯੂਕ੍ਰੇਨ ’ਤੇ ਹਮਲੇ ਲਈ ਰੂਸ ਦੀ ਆਲੋਚਨਾ ਨਹੀਂ ਕੀਤੀ ਹੈ। ਭਾਰਤ ਗੱਲਬਾਤ ਰਾਹੀਂ ਸੰਕਟ ਦਾ ਹੱਲ ਕਰਨ ’ਤੇ ਜ਼ੋਰ ਦੇ ਰਿਹਾ ਹੈ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਸ਼ੇਅਰ ਕੀਤੀ।