ਪੀ. ਐੱਮ. ਮੋਦੀ ਨੇ ਵਿਸ਼ਵ ਦੇ ਕਈ ਨੇਤਾਵਾਂ ਨਾਲ ਕੀਤੀ ਮੁਲਾਕਾਤ

09/24/2019 3:25:45 PM

ਨਿਊਯਾਰਕ— ਸੰਯੁਕਤ ਰਾਸ਼ਟਰ ਮਹਾਸਭਾ ਦੇ 74ਵੇਂ ਸੈਸ਼ਨ ਤੋਂ ਇਲਾਵਾ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨੀ ਦੀ ਚਾਂਸਲਰ ਏਂਜੇਲਾ ਮਰਕੇਲ, ਇਟਲੀ ਦੇ ਪ੍ਰਧਾਨ ਮੰਤਰੀ ਗਿਊਸੇਪ ਕੋਂਤੇ ਅਤੇ ਕਤਰ ਦੇ ਸ਼ੇਖ ਤਮੀਮ ਬਿਨ ਹਮਦ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਕੀਤੀਆਂ। ਹਿਊਸਟਨ 'ਚ ਇਤਿਹਾਸਕ 'ਹਾਓਡੀ ਮੋਦੀ' ਪ੍ਰੋਗਰਾਮ 'ਚ 50,000 ਤੋਂ ਵਧੇਰੇ ਭਾਰਤੀ ਅਮਰੀਕੀਆਂ ਨੂੰ ਸੰਬੋਧਤ ਕਰਨ ਮਗਰੋਂ ਮੋਦੀ ਯੂ. ਐੱਨ. ਜੀ. ਏ. ਦੇ 74ਵੇਂ ਸੈਸ਼ਨ 'ਚ ਹਿੱਸਾ ਲੈਣ ਪੁੱਜੇ ਸਨ।

PunjabKesari

 

ਮੋਦੀ ਨੇ ਇੱਥੇ ਮਰਕੇਲ, ਕੋਂਤੇ, ਬਿਨ ਹਮਦ, ਕੋਲੰਬੀਆ ਦੇ ਰਾਸ਼ਟਰਪਤੀ ਇਵਾਨ ਡੁਕਯੂ ਮਾਰਕਵੇਜ, ਨਾਈਜਰ ਦੇ ਰਾਸ਼ਟਰਪਤੀ ਮੁਹੰਮਦ ਇਸੁਫੂ, ਨਾਮੀਬੀਆ ਦੇ ਰਾਸ਼ਟਰਪਤੀ ਹੇਜ ਗਿੰਗੋਬ, ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ, ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਅਤੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਖਾਸ ਕਰਕੇ ਵਪਾਰ ਤੇ ਨਿਵੇਸ਼ ਖੇਤਰ 'ਚ ਦੋ-ਪੱਖੀ ਸਬੰਧ ਮਜ਼ਬੂਤ ਕਰਨ ਲਈ ਚਰਚਾ ਕੀਤੀ ਅਤੇ ਰੱਖਿਆ ਖੇਤਰ 'ਚ ਸਹਿਯੋਗ 'ਤੇ ਵੀ ਗੱਲ ਕੀਤੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ। ਮੋਦੀ ਨੇ ਯੂਨੀਸੈਫ ਦੀ ਕਾਰਜਕਾਰੀ ਨਿਰਦੇਸ਼ਕ ਹੇਨਰਿਟਾ ਫੋਰ ਨਾਲ ਵੀ ਮੁਲਾਕਾਤ ਕੀਤੀ ਅਤੇ ਭਾਰਤ 'ਚ ਬੱਚਿਆਂ ਦੀ ਸਿਹਤ ਅਤੇ ਪਾਲਣ-ਪੋਸ਼ਣ ਦੇ ਸਬੰਧ 'ਚ ਉਨ੍ਹਾਂ ਦੀ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨੂੰ ਰੇਖਾਂਕਿਤ ਕੀਤਾ। ਮੋਦੀ ਨੇ ਭਾਰਤ 'ਚ ਬੱਚਿਆਂ ਦੀ ਸਿਹਤ ਸਬੰਧੀ ਉਨ੍ਹਾਂ ਦੀ ਸਰਕਾਰ ਵਲੋਂ ਚੁੱਕੇ ਜਾਂਦੇ ਕਦਮਾਂ ਬਾਰੇ ਵੀ ਗੱਲ ਕੀਤੀ।


Related News