PM ਮੋਦੀ ਦੇ ਨੀਦਰਲੈਂਡ ਦੌਰੇ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਲਾਏ ਭਾਰਤ ਵਿਰੋਧੀ ਨਾਅਰੇ
Sunday, May 17, 2026 - 09:34 AM (IST)
ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹੀਂ ਦਿਨੀਂ ਯੂਰਪੀ ਦੇਸ਼ਾਂ ਦੇ ਦੌਰੇ 'ਤੇ ਗਏ ਹੋਏ ਹਨ। ਇਸੇ ਦੌਰਾਨ ਜਦੋਂ ਉਹ ਨੀਦਰਲੈਂਡਜ਼ 'ਚ ਸਨ ਤਾਂ ਹੇਗ ਸ਼ਹਿਰ ਦੇ ਉਸ ਹੋਟਲ ਦੇ ਬਾਹਰ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲਿਆ, ਜਿੱਥੇ ਪੀ.ਐੱਮ. ਮੋਦੀ ਠਹਿਰੇ ਹੋਏ ਹਨ। ਇੱਥੇ ਪਹੁੰਚੇ ਕੁਝ ਖ਼ਾਲਿਸਤਾਨੀ ਸਮਰਥਕਾਂ ਨੇ ਹੱਥਾਂ ਵਿੱਚ ਪੀਲੇ ਝੰਡੇ ਅਤੇ ਬੈਨਰ ਲੈ ਕੇ ਹੋਟਲ ਦੇ ਬਾਹਰ ਭਾਰਤ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ।
ਹਾਲਾਂਕਿ, ਉੱਥੇ ਪਹਿਲਾਂ ਤੋਂ ਹੀ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਮੌਜੂਦ ਸੈਂਕੜੇ ਪ੍ਰਵਾਸੀ ਭਾਰਤੀਆਂ ਨੇ ਹੱਥਾਂ ਵਿੱਚ ਤਿਰੰਗੇ ਲੈ ਕੇ 'ਮੋਦੀ-ਮੋਦੀ' ਅਤੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਏ ਅਤੇ ਪ੍ਰਦਰਸ਼ਨਕਾਰੀਆਂ ਨੂੰ ਜਵਾਬ ਦਿੱਤਾ। ਸਥਾਨਕ ਡੱਚ ਪੁਲਸ ਨੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਦੋਵਾਂ ਧਿਰਾਂ ਵਿਚਕਾਰ ਬੈਰੀਕੇਡ ਲਗਾ ਕੇ ਹੋਟਲ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ।
ਇਹ ਵੀ ਪੜ੍ਹੋ- ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ ਭਰੀ ਖ਼ਬਰ
ਇਸ ਹੰਗਾਮੇ ਦੇ ਵਿਚਕਾਰ, ਪੀ.ਐੱਮ. ਮੋਦੀ ਨੇ ਹੋਟਲ ਦੇ ਅੰਦਰ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਹਾਲਾਂਕਿ ਇਸ ਵਿਰੋਧ ਪ੍ਰਦਰਸ਼ਨ ਦਾ ਅਧਿਕਾਰਤ ਦੌਰੇ 'ਤੇ ਕੋਈ ਅਸਰ ਨਹੀਂ ਪਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੈਮੀਕੰਡਕਟਰ, ਗ੍ਰੀਨ ਹਾਈਡ੍ਰੋਜਨ ਅਤੇ ਰੱਖਿਆ ਖੇਤਰ ਵਿੱਚ ਕਈ ਅਹਿਮ ਅਤੇ ਇਤਿਹਾਸਕ ਸਮਝੌਤਿਆਂ ਨੂੰ ਅੰਤਿਮ ਰੂਪ ਦਿੱਤਾ।
ਇਹ ਵੀ ਪੜ੍ਹੋ- ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!'' ਭਾਰਤੀ ਫੌਜ ਮੁਖੀ ਨੇ ਦੇ'ਤੀ Last Warning
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
