ਜਾਪਾਨ ਮਗਰੋਂ ਚੀਨ ਪਹੁੰਚੇ PM ਮੋਦੀ, ਰੈੱਡ ਕਾਰਪੇਟ ''ਤੇ ਹੋਇਆ ਸ਼ਾਨਦਾਰ ਸਵਾਗਤ
Saturday, Aug 30, 2025 - 04:21 PM (IST)

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਦੇ ਤਿਆਨਜਿਨ ਪਹੁੰਚ ਗਏ ਹਨ। ਉਹ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਪਣੀ ਦੋ ਦਿਨਾਂ ਜਾਪਾਨ ਯਾਤਰਾ ਸਮਾਪਤ ਕਰਕੇ ਟੋਕੀਓ ਤੋਂ ਚੀਨ ਦੇ ਤਿਆਨਜਿਨ ਸ਼ਹਿਰ ਪਹੁੰਚੇ। ਉਹ ਇੱਥੇ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿੱਚ ਸ਼ਾਮਲ ਹੋਣਗੇ। ਸੰਮੇਲਨ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਮੁਲਾਕਾਤ ਕਰਨਗੇ।