ਅਮਰੀਕਾ ਪੁੱਜੇ PM ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ, ਤੁਲਸੀ ਗਬਾਰਡ ਨੂੰ ਮਿਲੇ, ਟਰੰਪ ਨਾਲ ਹੋਵੇਗੀ ਮੁਲਾਕਾਤ

Thursday, Feb 13, 2025 - 08:27 AM (IST)

ਅਮਰੀਕਾ ਪੁੱਜੇ PM ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ, ਤੁਲਸੀ ਗਬਾਰਡ ਨੂੰ ਮਿਲੇ, ਟਰੰਪ ਨਾਲ ਹੋਵੇਗੀ ਮੁਲਾਕਾਤ

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੇ ਦੌਰੇ 'ਤੇ ਅਮਰੀਕਾ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਦਾ ਵਾਸ਼ਿੰਗਟਨ ਪਹੁੰਚਣ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪੀਐੱਮ ਮੋਦੀ ਆਪਣੀ ਯਾਤਰਾ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵੀ ਮੁਲਾਕਾਤ ਕਰਨਗੇ। ਉਹ ਵੀਰਵਾਰ ਨੂੰ ਵ੍ਹਾਈਟ ਹਾਊਸ 'ਚ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨਗੇ। ਪੀਐੱਮ ਮੋਦੀ ਵਾਸ਼ਿੰਗਟਨ ਡੀਸੀ ਦੇ ਬਲੇਅਰ ਹਾਊਸ ਵਿੱਚ ਰੁਕੇ ਹੋਏ ਹਨ ਪਰ ਹੋਟਲ ਜਾਣ ਤੋਂ ਪਹਿਲਾਂ ਪੀਐੱਮ ਮੋਦੀ ਨੇ ਇੱਥੇ ਪਹਿਲਾਂ ਤੋਂ ਮੌਜੂਦ ਭਾਰਤੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ-ਮੋਦੀ ਦੇ ਨਾਅਰੇ ਵੀ ਲਾਏ ਗਏ।

ਅਮਰੀਕਾ ਪਹੁੰਚਣ ਤੋਂ ਬਾਅਦ ਪੀਐੱਮ ਮੋਦੀ ਨੇ ਰਾਸ਼ਟਰਪਤੀ ਟਰੰਪ ਤੋਂ ਪਹਿਲਾਂ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਨੇ ਤੁਲਸੀ ਗਬਾਰਡ ਨਾਲ ਮੁਲਾਕਾਤ ਨੂੰ ਲੈ ਕੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਕਰਦੇ ਹੋਏ ਕਿਹਾ, ''ਤੁਲਸੀ ਗਬਾਰਡ ਨਾਲ ਮੁਲਾਕਾਤ ਹੋਈ। ਉਨ੍ਹਾਂ ਦੇ ਇਸ ਅਹੁਦੇ 'ਤੇ ਕਾਇਮ ਹੋਣ ਲਈ ਉਨ੍ਹਾਂ ਨੂੰ ਵਧਾਈ। ਇਸ ਦੌਰਾਨ ਭਾਰਤ-ਅਮਰੀਕਾ ਦੋਸਤੀ ਦੇ ਕਈ ਪਹਿਲੂਆਂ 'ਤੇ ਵੀ ਚਰਚਾ ਕੀਤੀ।''

ਇਹ ਵੀ ਪੜ੍ਹੋ : ਟਰੰਪ ਨੇ ਪੁਤਿਨ ਨਾਲ ਫੋਨ 'ਤੇ ਕੀਤੀ ਗੱਲ, ਯੂਕ੍ਰੇਨ ਜੰਗ, ਮਿਡਲ ਈਸਟ 'ਚ ਤਣਾਅ, AI ਤੇ ਐਨਰਜੀ 'ਤੇ ਹੋਈ ਚਰਚਾ

ਪੀਐੱਮ ਮੋਦੀ ਦਾ ਹੋਇਆ ਸ਼ਾਨਦਾਰ ਸਵਾਗਤ 
ਦੋ ਦਿਨਾਂ ਦੇ ਦੌਰੇ 'ਤੇ ਅਮਰੀਕਾ ਪਹੁੰਚੇ ਪੀਐੱਮ ਮੋਦੀ ਵਾਸ਼ਿੰਗਟਨ ਡੀਸੀ ਦੇ ਬਲੇਅਰ ਹਾਊਸ 'ਚ ਰੁਕੇ ਹੋਏ ਹਨ ਪਰ ਦੇਸ਼ ਪਹੁੰਚਣ ਤੋਂ ਬਾਅਦ ਪੀਐੱਮ ਨੇ ਹੋਟਲ ਵੱਲ ਜਾਣ ਤੋਂ ਪਹਿਲਾਂ ਇੱਥੇ ਮੌਜੂਦ ਭਾਰਤੀਆਂ ਨਾਲ ਮੁਲਾਕਾਤ ਕੀਤੀ। ਲੋਕ ਪ੍ਰਧਾਨ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਨੂੰ ਦੇਖਣ ਲਈ ਉਤਸ਼ਾਹਿਤ ਸਨ। ਕੜਾਕੇ ਦੀ ਠੰਢ ਵਿੱਚ ਵੀ ਲੋਕਾਂ ਵਿੱਚ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਹਰ ਪਾਸੇ ਮੋਦੀ-ਮੋਦੀ ਦੇ ਨਾਅਰੇ ਲੱਗ ਰਹੇ ਸਨ। ਪੀਐੱਮ ਮੋਦੀ ਨੇ ਲੋਕਾਂ ਨਾਲ ਇਸ ਮੁਲਾਕਾਤ ਬਾਰੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, ''ਠੰਡੇ ਮੌਸਮ ਦੇ ਬਾਵਜੂਦ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਪ੍ਰਵਾਸੀਆਂ ਨੇ ਮੇਰਾ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ, ਉਸ ਲਈ ਮੇਰਾ ਉਨ੍ਹਾਂ ਨੂੰ ਧੰਨਵਾਦ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News