PM ਮੋਦੀ ਦਾ ਰਾਜ ਦੌਰਾ ਭਾਰਤ-ਅਮਰੀਕਾ ਭਾਈਵਾਲੀ ਨੂੰ "ਅਗਲੇ ਪੱਧਰ" 'ਤੇ ਲਿਜਾਵੇਗਾ: ਸੰਧੂ

Friday, Jun 16, 2023 - 10:06 AM (IST)

PM ਮੋਦੀ ਦਾ ਰਾਜ ਦੌਰਾ ਭਾਰਤ-ਅਮਰੀਕਾ ਭਾਈਵਾਲੀ ਨੂੰ "ਅਗਲੇ ਪੱਧਰ" 'ਤੇ ਲਿਜਾਵੇਗਾ: ਸੰਧੂ

ਵਾਸ਼ਿੰਗਟਨ (ਏਜੰਸੀ) : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪਹਿਲੀ ਮਹਿਲਾ ਜਿਲ ਬਾਈਡੇਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਹਫਤੇ 'ਚ ਅਮਰੀਕਾ 'ਚ ਹੋਣਗੇ। ਸਾਰਿਆਂ ਦੀਆਂ ਨਜ਼ਰਾਂ ਹੁਣ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੇ ਅਗਲੇ ਅਧਿਆਏ ਅਤੇ ਵਾਸ਼ਿੰਗਟਨ ਤੋਂ ਆਉਣ ਵਾਲੇ ਸੰਦੇਸ਼ 'ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ: ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਦਿੱਤੀ ਇਹ ਸਲਾਹ

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੇ ਆਗਾਮੀ ਰਾਜ ਦੌਰੇ ਦੌਰਾਨ, "ਭਾਈਵਾਲੀ ਦਾ ਅਗਲਾ ਪੱਧਰ" ਦਿਖਾਈ ਦੇਵੇਗਾ। ਤੁਸੀਂ ਦੋਵਾਂ ਨੇਤਾਵਾਂ ਦੀ ਮੁਲਾਕਾਤ ਵਿੱਚ 'ਨਿੱਜੀ ਕਮਿਸਟਰੀ' ਨੂੰ ਪ੍ਰਤੀਬਿੰਬਤ ਹੁੰਦਾ ਵੇਖੋਗਾ। ਦਰਅਸਲ, ਇਹ ਦੌਰਾ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਵਿਚਕਾਰ ਅਹਿਮ ਗੱਲਬਾਤ ਨੂੰ ਦਰਸਾਏਗਾ।

ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਦਰਦਨਾਕ ਮੌਤ

ਸੰਧੂ ਨੇ ਵਪਾਰ, ਰੱਖਿਆ ਅਤੇ ਰਣਨੀਤਕ ਸਹਿਯੋਗ, ਤਕਨਾਲੋਜੀ, ਉੱਚ ਸਿੱਖਿਆ ਅਤੇ ਸਵੱਛ ਊਰਜਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ਵ ਸੰਦਰਭ ਵਿੱਚ ਭਾਰਤ-ਅਮਰੀਕਾ ਭਾਈਵਾਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਅਮਰੀਕਾ ਅਤੇ ਭਾਰਤ ਦੀ ਸਾਂਝੇਦਾਰੀ ਕੁਦਰਤੀ ਹੈ। ਦੋਵਾਂ ਦੇਸ਼ਾਂ ਵਿਚਕਾਰ ਹੈਲਥਕੇਅਰ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਨੋਵੇਸ਼ਨ, 5ਜੀ, ਐਨਰਜੀ ਆਦਿ 'ਤੇ ਵੀ ਚਰਚਾ ਹੋ ਰਹੀ ਹੈ। ਪੀ.ਐੱਮ. ਮੋਦੀ ਦੇ ਅਮਰੀਕਾ ਦੌਰੇ ਨੂੰ ਦੋਵਾਂ ਲੋਕਤੰਤਰਾਂ ਦੇ ਸਬੰਧਾਂ ਵਿੱਚ ਇੱਕ ਮੀਲ ਪੱਥਰ ਮੰਨਿਆ ਜਾ ਰਿਹਾ ਹੈ ਅਤੇ ਭਾਰਤੀ ਰਾਜਦੂਤ ਸੰਕੇਤ ਦਿੱਤੇ ਹਨ ਕਿ ਅਗਲੇ ਹਫ਼ਤੇ ਦਾ ਦੌਰਾ ਇਤਿਹਾਸਕ ਹੋਵੇਗਾ। 

ਇਹ ਵੀ ਪੜ੍ਹੋ: ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News