PM ਮੋਦੀ BICS ਸੰਮੇਲਨ ''ਚ ਹੋਣਗੇ ਸ਼ਾਮਲ, ਅਫਰੀਕੀ ਵਿਦੇਸ਼ ਮੰਤਰੀ ਨੇ ਕੀਤੀ ਪੁਸ਼ਟੀ

08/08/2023 1:46:26 PM

ਜੋਹਾਨਸਬਰਗ (ਭਾਸ਼ਾ)- ਦੱਖਣੀ ਅਫ਼ਰੀਕਾ ਦੀ ਸਰਕਾਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ 22 ਅਗਸਤ ਤੋਂ ਹੋਣ ਵਾਲੇ ਅਗਲੇ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਦੱਖਣੀ ਅਫ਼ਰੀਕਾ ਦੀ ਸਰਕਾਰ ਨੇ ਉਨ੍ਹਾਂ 'ਅਫ਼ਵਾਹਾਂ' ਨੂੰ ਰੱਦ ਕਰ ਦਿੱਤਾ, ਜਿਸ 'ਚ ਕਿਹਾ ਗਿਆ ਸੀ ਕਿ ਮੋਦੀ 5 ਦੇਸ਼ਾਂ ਦੇ ਸਮੂਹ ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ। ਦੁਨੀਆ ਦੇ 5 ਸਭ ਤੋਂ ਵੱਡੇ ਵਿਕਾਸਸ਼ੀਲ ਦੇਸ਼ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਬ੍ਰਿਕਸ ਵਿੱਚ ਸ਼ਾਮਲ ਹਨ। ਇਹ ਸਾਰੇ ਦੇਸ਼ 41 ਫੀਸਦੀ ਗਲੋਬਲ ਆਬਾਦੀ, 24 ਫ਼ੀਸਦੀ  ਗਲੋਬਲ ਜੀਡੀਪੀ ਅਤੇ 16 ਫ਼ੀਸਦੀ ਗਲੋਬਲ ਵਪਾਰ ਦੀ ਨੁਮਾਇੰਦਗੀ ਕਰਦੇ ਹਨ।

ਦੱਖਣੀ ਅਫਰੀਕਾ ਦੀ ਅੰਤਰਰਾਸ਼ਟਰੀ ਸਬੰਧ ਅਤੇ ਸਹਿਯੋਗ ਮੰਤਰੀ ਨਾਲੇਡੀ ਪੰਡੋਰ ਨੇ ਸੰਮੇਲਨ ਦੇ 15ਵੇਂ ਐਡੀਸ਼ਨ ਲਈ ਦੇਸ਼ ਦੀਆਂ ਤਿਆਰੀਆਂ ਦੀ ਜਾਣਕਾਰੀ ਦਿੰਦੇ ਹੋਏ ਸੋਮਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਬ੍ਰਾਜ਼ੀਲ, ਚੀਨ, ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਦੇ ਨੇਤਾ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣਗੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਦੇ ਵਾਰੰਟ ਕਾਰਨ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲੈਣਗੇ।

ਪੰਡੋਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਮੈਂ ਸਰਕਾਰ ਦੇ ਵੱਖ-ਵੱਖ ਸਹਿਯੋਗੀਆਂ ਨਾਲ ਗੱਲ ਕੀਤੀ ਅਤੇ ਹਰ ਕੋਈ ਇਸ ਅਫਵਾਹ ਤੋਂ ਹੈਰਾਨ ਹੈ। ਮੈਨੂੰ ਲੱਗਦਾ ਹੈ ਕਿ ਕੋਈ ਸਾਡੇ ਸੰਮੇਲਨ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਹੀ ਅਜਿਹੀਆਂ ਅਫਵਾਹਾਂ ਨੂੰ ਹਵਾ ਦੇ ਰਿਹਾ ਹੈ।' ਪੰਡੋਰ ਨੇ ਇਹ ਵੀ ਕਿਹਾ, “ਭਾਰਤ ਦੇ ਪ੍ਰਧਾਨ ਮੰਤਰੀ ਨੇ ਕਦੇ ਨਹੀਂ ਕਿਹਾ ਕਿ ਉਹ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਮੈਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਉਨ੍ਹਾਂਨੇ ਵੀ ਅਜਿਹਾ ਕਦੇ ਨਹੀਂ ਕਿਹਾ।'


cherry

Content Editor

Related News