16 ਮਈ ਨੂੰ ਨੇਪਾਲ ਯਾਤਰਾ ''ਤੇ ਜਾਣਗੇ PM ਮੋਦੀ
Thursday, May 05, 2022 - 01:40 AM (IST)
ਨੈਸ਼ਨਲ ਡੈਸਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਮਈ ਨੂੰ ਨੇਪਾਲ ਦੀ ਸੰਖੇਪ ਯਾਤਰਾ ਕਰਨਗੇ ਅਤੇ ਇਸ ਦੌਰਾਨ ਉਹ ਭਗਵਾਨ ਬੁੱਧ ਦੀ ਜਨਮ ਭੂਮੀ ਲੁੰਬੀਨੀ ਜਾਣਗੇ। ਨੇਪਾਲ ਦੇ ਪ੍ਰਧਾਨ ਮੰਤਰੀ ਦੇ ਪ੍ਰੈੱਸ ਸਲਾਹਕਾਰ ਅਨਿਲ ਪਰੀਆਰ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੇ ਨੇਪਾਲੀ ਹਮਰੁਤਬਾ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ 'ਤੇ ਹਿਮਾਲੀਅਨ ਦੇਸ਼ ਦੀ ਯਾਤਰਾ ਕਰਨਗੇ।
ਇਹ ਵੀ ਪੜ੍ਹੋ :- ਜੋਧਪੁਰ ਹਿੰਸਾ : ਦੋ ਦਿਨ ਲਈ ਵਧਾਇਆ ਗਿਆ ਕਰਫਿਊ, ਇੰਟਰਨੈੱਟ ਸੇਵਾਵਾਂ ਬੰਦ
ਅਧਿਕਾਰੀ ਨੇ ਦੱਸਿਆ ਕਿ ਬੁੱਧ ਪੂਰਨਿਮਾ 'ਤੇ ਕਰੀਬ ਇਕ ਘੰਟੇ ਦੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਪੱਛਮੀ ਨੇਪਾਲ ਸਥਿਤ ਲੁੰਬੀਨੀ ਜਾਣਗੇ। ਜ਼ਿਕਰਯੋਗ ਹੈ ਕਿ ਬੁੱਧ ਪੂਰਨਿਮਾ ਨੂੰ ਭਗਵਾਨ ਬੁੱਧ ਦੀ ਜਯੰਤੀ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2019 'ਚ ਦੂਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਨੇਪਾਲ ਯਾਤਰਾ ਹੋਵੇਗੀ। ਇਸ ਆਯੋਜਨ 'ਚ ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਵੀ ਮੋਦੀ ਨਾਲ ਸ਼ਿਰਕਤ ਕਰਨਗੇ। ਹਾਲਾਂਕਿ, ਭਾਰਤੀ ਵਿਦੇਸ਼ ਮੰਤਰਾਲਾ ਨੇ ਹੁਣ ਤੱਕ ਪ੍ਰਧਾਨ ਮੰਤਰੀ ਮੋਦੀ ਦੀ ਨੇਪਾਲ ਯਾਤਰਾ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ :- ਫਰਿਜ਼ਨੋ ‘ਚ ਘਰ ਨੂੰ ਲੱਗੀ ਅੱਗ, 2 ਬੱਚਿਆਂ ਦੀ ਮੌਤ, ਮਾਂ ਗੰਭੀਰ ਜ਼ਖਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ