ਡੋਨਾਲਡ ਟਰੰਪ ਦੇ ਸੱਦੇ 'ਤੇ ਅਗਲੇ ਹਫ਼ਤੇ ਵ੍ਹਾਈਟ ਹਾਊਸ ਜਾਣਗੇ ਪ੍ਰਧਾਨ ਮੰਤਰੀ ਮੋਦੀ

Tuesday, Feb 04, 2025 - 12:19 PM (IST)

ਡੋਨਾਲਡ ਟਰੰਪ ਦੇ ਸੱਦੇ 'ਤੇ ਅਗਲੇ ਹਫ਼ਤੇ ਵ੍ਹਾਈਟ ਹਾਊਸ ਜਾਣਗੇ ਪ੍ਰਧਾਨ ਮੰਤਰੀ ਮੋਦੀ

ਵਾਸ਼ਿੰਗਟਨ ਡੀ.ਸੀ. (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਵ੍ਹਾਈਟ ਹਾਊਸ ਦਾ ਦੌਰਾ ਕਰਨ ਲਈ ਤਿਆਰ ਹਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਹ ਸੱਦਾ 27 ਜਨਵਰੀ ਨੂੰ ਦੋਵਾਂ ਨੇਤਾਵਾਂ ਵਿਚਕਾਰ ਹੋਈ ਹਾਲੀਆ ਫ਼ੋਨ ਕਾਲ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ ਵਿਚ ਦੋਵਾਂ ਨੇਤਾਵਾਂ ਨੇ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਅਤੇ ਇੰਡੋ-ਪੈਸੀਫਿਕ ਕਵਾਡ ਭਾਈਵਾਲੀ ਨੂੰ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਟਰੰਪ ਦੇ Action 'ਤੇ ਚੀਨ ਦਾ Reaction; ਅਮਰੀਕੀ ਕੋਲੇ ਅਤੇ LNG 'ਤੇ ਲਗਾਇਆ 15% ਟੈਰਿਫ

27 ਜਨਵਰੀ ਨੂੰ ਫੋਨ 'ਤੇ ਹੋਈ ਗੱਲਬਾਤ ਦੌਰਾਨ ਟਰੰਪ ਨੇ ਇਮੀਗ੍ਰੇਸ਼ਨ ਬਾਰੇ ਗੱਲ ਕੀਤੀ ਅਤੇ ਭਾਰਤ ਦੁਆਰਾ ਹੋਰ ਅਮਰੀਕੀ-ਨਿਰਮਿਤ ਸੁਰੱਖਿਆ ਉਪਕਰਣ ਖਰੀਦਣ ਅਤੇ ਨਿਰਪੱਖ ਦੁਵੱਲੇ ਵਪਾਰਕ ਸਬੰਧਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ। ਗੱਲ਼ਬਾਤ ਤੋਂ ਬਾਅਦ ਵ੍ਹਾਈਟ ਹਾਊਸ ਦੇ ਬਿਆਨ ਵਿੱਚ ਕਿਹਾ ਗਿਆ,"ਦੋਵਾਂ ਨੇਤਾਵਾਂ ਨੇ ਸਹਿਯੋਗ ਨੂੰ ਵਧਾਉਣ ਅਤੇ ਡੂੰਘਾ ਕਰਨ 'ਤੇ ਚਰਚਾ ਕੀਤੀ। ਉਨ੍ਹਾਂ ਨੇ ਹਿੰਦ-ਪ੍ਰਸ਼ਾਂਤ, ਮੱਧ ਪੂਰਬ ਅਤੇ ਯੂਰਪ ਵਿੱਚ ਸੁਰੱਖਿਆ ਸਮੇਤ ਕਈ ਖੇਤਰੀ ਮੁੱਦਿਆਂ 'ਤੇ ਵੀ ਚਰਚਾ ਕੀਤੀ।" 

ਇਹ ਵੀ ਪੜ੍ਹੋ : ਕੈਨੇਡਾ 'ਚ 2 ਭਾਰਤੀਆਂ ਤੋਂ ਨਸ਼ੀਲਾ ਪਦਾਰਥ ਜ਼ਬਤ, ਟਰੰਪ ਦੇ Tariff War ਦਰਮਿਆਨ ਹੋਈ ਗ੍ਰਿਫ਼ਤਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News