PM ਨਰਿੰਦਰ ਮੋਦੀ ਅਮਰੀਕਾ ''ਚ ਕਵਾਡ ਸੰਮੇਲਨ ਵਿੱਚ ਹੋਣਗੇ ਸ਼ਾਮਲ
Friday, Sep 13, 2024 - 11:52 AM (IST)

ਵਾਸ਼ਿੰਗਟਨ (ਰਾਜ ਗੋਗਨਾ )- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਵਾਡ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਸੱਦਾ ਮਿਲਿਆ ਹੈ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਆਪਣੇ ਦੇਸ਼ ਆਉਣ ਦਾ ਸੱਦਾ ਭੇਜਿਆ ਹੈ। ਇਸ ਦੌਰਾਨ ਮੋਦੀ ਨੇ 21 ਸਤੰਬਰ ਨੂੰ ਹੋਣ ਵਾਲੀ ਕਵਾਡ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਅਮਰੀਕਾ ਕਵਾਡ ਮੈਂਬਰ ਦੇਸ਼ਾਂ ਦੀ ਬੈਠਕ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਕਾਨਫਰੰਸ ਇਸ ਮਹੀਨੇ ਦੀ 21 ਸਤੰਬਰ ਨੂੰ ਡੇਲਾਵੇਅਰ ਸੂਬੇ ਦੇ ਵਿਲਮਿੰਗਟਨ ਨਾਂ ਦੇ ਸ਼ਹਿਰ ਵਿੱਚ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵਿਲਮਿੰਗਟਨ (ਡੇਲਵੇਅਰ ) ਵਿੱਚ ਵਿਅਕਤੀਗਤ ਤੌਰ 'ਤੇ ਕਵਾਡ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਬਾਈਡੇਨ ਅਗਲੇ ਹਫਤੇ ਕਰਨਗੇ ਕਵਾਡ ਸੰਮੇਲਨ ਦੀ ਮੇਜ਼ਬਾਨੀ
ਇਸ ਵਿੱਚ ਅਮਰੀਕਾ ਦੇ ਨਾਲ ਭਾਰਤ, ਆਸਟ੍ਰੇਲੀਆ ਅਤੇ ਜਾਪਾਨ ਕਵਾਡ ਦੇ ਮੈਂਬਰ ਦੇਸ਼ ਹਨ।ਰਾਸ਼ਟਰਪਤੀ ਬਾਈਡੇਨ ਅਤੇ ਮੋਦੀ ਦੇ ਨਾਲ-ਨਾਲ ਆਸਟ੍ਰੇਲੀਆ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਫੂਮਿਓ ਕਿਸ਼ਿਦਾ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ।ਸੰਨ 2021 ਵਿੱਚ ਵ੍ਹਾਈਟ ਹਾਊਸ ਵਿੱਚ ਪਹਿਲੀ ਵਾਰ ਕਵਾਡ ਲੀਡਰਾਂ ਦਾ ਸੰਮੇਲਨ ਸ਼ੁਰੂ ਹੋਇਆ ਸੀ ਉਦੋਂ ਤੋਂ ਇਹ ਮੀਟਿੰਗ ਹਰ ਸਾਲ ਕਰਵਾਈ ਜਾਂਦੀ ਹੈ।ਇਸ ਦੌਰਾਨ ਮੋਦੀ 21 ਸਤੰਬਰ ਤੋਂ ਤਿੰਨ ਦਿਨਾਂ ਲਈ ਅਮਰੀਕਾ ਜਾਣਗੇ। ਪ੍ਰਧਾਨ ਮੰਤਰੀ ਮੋਦੀ ਕਵਾਡ ਸਿਖਰ ਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਭਾਈਵਾਲ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੇ ਸਬੰਧਾਂ 'ਤੇ ਵੀ ਚਰਚਾ ਕਰਨਗੇ। ਮੋਦੀ 22 ਸਤੰਬਰ ਨੂੰ ਨਿਊਜਰਸੀ ਦੇ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ਉਹ 23 ਸਤੰਬਰ ਨੂੰ ਭਵਿੱਖ ਦੇ ਸਿਖਰ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।