ਯੂਕੇ ਅਤੇ ਆਸਟ੍ਰੇਲੀਆ ਦੇ PM ਨੇ ਭਾਰਤ ਨੂੰ 73ਵੇਂ ਗਣਤੰਤਰ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
Wednesday, Jan 26, 2022 - 05:38 PM (IST)
ਲੰਡਨ (ਏਐਨਆਈ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੁੱਧਵਾਰ ਨੂੰ ਦੇਸ਼ ਦੇ 73ਵੇਂ ਗਣਤੰਤਰ ਦਿਵਸ 'ਤੇ ਭਾਰਤ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਜਾਨਸਨ ਨੇ ਬੁੱਧਵਾਰ ਨੂੰ ਇੱਕ ਟਵੀਟ ਵਿੱਚ ਯੂਕੇ ਅਤੇ ਭਾਰਤ ਦੇ ਸਬੰਧਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਦੋਹਾਂ ਦੇਸ਼ਾਂ ਦੇ ਸਬੰਧ ਦਹਾਕਿਆਂ ਤੋਂ ਚਲੇ ਆ ਰਹੇ ਹਨ। ਦੋਹਾਂ ਦੇਸ਼ਾਂ ਨੇ ਪੀੜ੍ਹੀ ਦਰ ਪੀੜ੍ਹੀ ਦਰ ਵੱਡੀਆਂ ਚੁਣੌਤੀਆਂ ਦਾ ਮੁਕਾਬਲਾ ਕੀਤਾ ਹੈ। ਮੈਂ ਭਾਰਤ ਦੇ ਗਣਤੰਤਰ ਦਿਵਸ ਮੌਕੇ ਯੂਕੇ ਵੱਲੋਂ ਭਾਰਤ ਦੇ ਲੋਕਾਂ ਅਤੇ ਸਾਰੇ ਬ੍ਰਿਟਿਸ਼ ਭਾਰਤੀਆਂ ਨੂੰ ਮੁਬਾਰਕਾਂ ਦਿੰਦਾ ਹਾਂ।
ਪੜ੍ਹੋ ਇਹ ਅਹਿਮ ਖ਼ਬਰ- 73ਵੇਂ ਗਣਤੰਤਰ ਦਿਹਾੜੇ ਮੌਕੇ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਵਧਾਈ, ਕਹੀ ਇਹ ਅਹਿਮ ਗੱਲ
ਭਾਰਤ ਬੁੱਧਵਾਰ ਨੂੰ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਸਾਲ ਦੇ ਜਸ਼ਨ ਖਾਸ ਹਨ ਕਿਉਂਕਿ ਭਾਰਤੀ ਗਣਤੰਤਰ ਦਿਵਸ ਆਜ਼ਾਦੀ ਦੇ 75ਵੇਂ ਸਾਲ ਵਿੱਚ ਆਉਂਦਾ ਹੈ, ਦੇਸ਼ ਭਰ ਵਿੱਚ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਵਜੋਂ ਮਨਾਇਆ ਜਾ ਰਿਹਾ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਤੋਂ ਇਲਾਵਾ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਵੀ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਭੇਜੀਆਂ ਹਨ। ਅਮਰੀਕਾ ਨੇ ਵੀ ਭਾਰਤ ਨੂੰ ਵੱਡਾ ਹਿੱਸੇਦਾਰ ਦੱਸਦਿਆਂ ਵਧਾਈ ਦਿੱਤੀ।