PM ਸ਼ਾਹਬਾਜ਼ ਸ਼ਰੀਫ ਨੇ ਕਬੂਲਿਆ, ਪਾਕਿਸਤਾਨ ’ਚ ਖੁੱਲ੍ਹੇਆਮ ਘੁੰਮਦੇ ਹਨ ਅੱਤਵਾਦੀ
Friday, Feb 03, 2023 - 11:35 PM (IST)
ਇਸਲਾਮਾਬਾਦ (ਅਨਸ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਬੂਲਿਆ ਹੈ ਕਿ ਪਾਕਿਸਤਾਨ ਵਿਚ ਅੱਤਵਾਦੀ ਖੁੱਲ੍ਹੇਆਮ ਘੁੰਮਦੇ ਹਨ ਪਰ ਉਨ੍ਹਾਂ ਲਈ ਕੋਈ ਸੁਰੱਖਿਅਤ ਟਿਕਾਣਾ ਨਹੀਂ ਹੈ। ਸਮਾ ਟੀ. ਵੀ. ਮੁਤਾਬਕ, ਉਨ੍ਹਾਂ ਨੇ ਇਸ ਗੱਲ ਤੋਂ ਵੀ ਨਾਂਹ ਕੀਤੀ ਕਿ ਕੋਈ ਵੀ ਅੱਤਵਾਦੀ ਪਾਕਿਸਤਾਨ ਦੇ ਕਿਸੇ ਵੀ ਇਲਾਕੇ ਵਿਚ ਵਸਿਆ ਹੋਇਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਇਧਰ-ਉਧਰ ਘੁੰਮਦੇ ਹਨ, ਪਰ ਉਹ ਦੇਸ਼ ਦੇ ਕਿਸੇ ਹਿੱਸੇ ਵਿਚ ਵਸ ਨਹੀਂ ਸਕੇ ਹਨ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਦਾ ਵੱਡਾ ਬਿਆਨ, ਦੱਸਿਆ ਕਦੋਂ ਹੋਵੇਗੀ ਜੇਲ੍ਹ 'ਚੋਂ ਰਿਹਾਈ
ਪ੍ਰਧਾਨ ਮੰਤਰੀ ਨੇ ਬੀਤੇ ਸਮੇਂ ਸਫਲ ਫੌਜੀ ਮੁਹਿੰਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੇ ਅੱਤਵਾਦ ਦਾ ਸਫਾਇਆ ਕੀਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਸਵਾਲ ਕਰਦਾ ਹੈ ਕਿ ਅੱਤਵਾਦ ਦੇ ਖਾਤਮੇ ਤੋਂ ਬਾਅਦ ਪੇਸ਼ਾਵਰ ਮਸਜਿਦ ਧਮਾਕੇ ਵਰਗੀ ਘਟਨਾ ਕਿਵੇਂ ਹੋ ਗਈ। ਇਸਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ’ਤੇ ਹਮਲਾ ਬੋਲਦਿਆਂ ਸ਼ਰੀਫ ਨੇ ਕਿਹਾ ਕਿ ਇਕ ਵਿਅਕਤੀ ਟੀਟੀਪੀ ਮੈਂਬਰਾਂ ਨੂੰ ਪਾਕਿਸਤਾਨ ਵਿਚ ਵਸਾਉਣਾ ਚਾਹੁੰਦਾ ਹੈ, ਪਰ ਉਹ ਆਪਣੇ ਹਮਵਤਨ ਲੋਕਾਂ ਨਾਲ ਬੈਠਣ ਨੂੰ ਤਿਆਰ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ, ਇੱਕੋ ਸਮੇਂ 1490 ਥਾਵਾਂ 'ਤੇ ਛਾਪੇਮਾਰੀ
ਪੀ. ਐੱਮ. ਨੇ ਅੱਤਵਾਦ ਦੇ ਖਤਰੇ ਨਾਲ ਲੜਨ ਲਈ ਰਾਸ਼ਟਰੀ ਏਕਤਾ ਦਾ ਦਿੱਤਾ ਸੱਦਾ
ਪਾਕਿਸਤਾਨ ਦੇ ਖੈਬਰ ਪਖਤੂਨਖਵਾ (ਕੇ. ਪੀ.) ਸੂਬੇ ਦੇ ਪੇਸ਼ਾਵਰ ਸ਼ਹਿਰ ਵਿਚ ਹਾਲ ਹੀ ਵਿਚ ਹੋਏ ਆਤਮਘਾਤੀ ਬੰਬ ਧਮਾਕੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ੁੱਕਰਵਾਰ ਨੂੰ ਅੱਤਵਾਦ ਦੇ ਖਤਰੇ ਨਾਲ ਲੜਨ ਲਈ ਰਾਸ਼ਟਰੀ ਏਕਤਾ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਸਿਆਸੀ ਪਾਰਟੀਆਂ ਦੇ ਅਗਵਾਈ ਦੇ ਨਾਲ-ਨਾਲ ਸੂਬੇ ਅਤੇ ਕੇਂਦਰ ਮਾਲਕੀ ਲੈਣ ਅਤੇ ਆਪਣੇ ਗਿਲੇ-ਸ਼ਿਕਵੇ ਦੂਰ ਕਰਨ... ਸਾਨੂੰ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਅੱਤਵਾਦ ਨਾਲ ਨਜਿੱਠਣਾ ਚਾਹੀਦਾ ਹੈ। ਕੇ. ਪੀ. ਸੂਬੇ ਵਿਚ ਹਾਲ ਹੀ ਵਿਚ ਅੱਤਵਾਦੀ ਘਟਨਾਵਾਂ ਦਾ ਇਕ ਨਵਾਂ ਦੌਰ ਦੇਖਿਆ ਗਿਆ ਹੈ ਅਤੇ ਇਸ ਲਈ ਇਸ ਦੇ ਸੁਰੱਖਿਆ ਵਿਭਾਗਾਂ ਵਿਚ ਸਮਰੱਥਾ ਨਿਰਮਾਣ ਦੀ ਲੋੜ ਹੈ, ਅੱਤਵਾਦ ਨਾਲ ਨਜਿੱਠਣ ਲਈ ਸਮਰੱਥਾਵਾਂ ਨੂੰ ਮਜਬੂਤ ਕਰਨ ਲਈ ਕੇ. ਪੀ. ਪੁਲਸ ਦੇ ਐਂਟੀ ਟੈਰੇਰਿਸਟ ਵਿਭਾਗ ਨੂੰ ਵੱਧ ਤੋਂ ਵੱਧ ਮਦਦ ਪ੍ਰਦਾਨ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।