PM ਸ਼ਾਹਬਾਜ਼ ਸ਼ਰੀਫ ਦੀ ਚਿਤਾਵਨੀ, ਪ੍ਰਦਰਸ਼ਨਕਾਰੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ
Thursday, May 11, 2023 - 02:15 AM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਦੇ ਹਿੰਸਕ ਪ੍ਰਦਰਸ਼ਨਾਂ ਦੀ ਨਿੰਦਾ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨਾਲ ਸਖਤੀ ਨਾਲ ਨਜਿੱਠਣ ਦੀ ਚਿਤਾਵਨੀ ਦਿੱਤੀ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਪਿਛਲੇ 2 ਦਿਨਾਂ ਤੋਂ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਜਾਨਲੇਵਾ ਹਿੰਸਾ ਤੋਂ ਬਾਅਦ ਰਾਸ਼ਟਰ ਦੇ ਨਾਂ ਇਕ ਸੰਖੇਪ ਸੰਬੋਧਨ ਕੀਤਾ। ਉਕਤ ਹਿੰਸਾ 'ਚ ਫ਼ੌਜੀ ਟਿਕਾਣਿਆਂ 'ਤੇ ਹਮਲਾ ਕੀਤਾ ਗਿਆ ਅਤੇ ਦੇਸ਼ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਪਾਕਿਸਤਾਨ : ਇਮਰਾਨ ਖਾਨ ਦੇ ਸਮਰਥਕਾਂ ਨੇ PM ਸ਼ਾਹਬਾਜ਼ ਸ਼ਰੀਫ ਦੇ ਘਰ 'ਤੇ ਕੀਤਾ ਹਮਲਾ, ਪੈਟਰੋਲ ਬੰਬ ਸੁੱਟੇ
ਪ੍ਰਧਾਨ ਮੰਤਰੀ ਨੇ ਕਿਹਾ, "ਜਨਤਕ ਸੰਪਤੀ 'ਤੇ ਹਮਲਾ ਅੱਤਵਾਦ ਅਤੇ ਦੇਸ਼ ਪ੍ਰਤੀ ਦੁਸ਼ਮਣੀ ਹੈ।" ਉਨ੍ਹਾਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ, “ਉਨ੍ਹਾਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇਗੀ, ਜੋ ਮਿਸਾਲ ਬਣੇ।”
ਇਹ ਵੀ ਪੜ੍ਹੋ : ਇਮਰਾਨ ਖਾਨ ਨੇ ਕੋਰਟ 'ਚ ਕੀਤਾ ਸਨਸਨੀਖੇਜ਼ ਦਾਅਵਾ, ਜ਼ਹਿਰ ਦਾ ਟੀਕਾ ਦੇ ਕੇ ਮਾਰ ਦਿੱਤਾ ਜਾਵੇਗਾ ਮੈਨੂੰ
ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਸ ਨੇ ਬੁੱਧਵਾਰ ਅਧਿਕਾਰੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ 'ਤੇ ਉਚਿਤ ਪ੍ਰਕਿਰਿਆ ਦਾ ਸਨਮਾਨ ਕਰਨ ਅਤੇ ਹਰ ਪਾਸਿਓਂ ਹਿੰਸਾ ਤੋਂ ਬਚਣ ਲਈ ਕਿਹਾ। ਬੁੱਧਵਾਰ ਨੂੰ ਇੱਥੇ ਜਾਰੀ ਇਕ ਬਿਆਨ ਵਿੱਚਜਨਰਲ ਸਕੱਤਰ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਕਿਹਾ ਕਿ ਗੁਟੇਰੇਸ ਨੇ ਪਾਕਿਸਤਾਨੀ ਅਧਿਕਾਰੀਆਂ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਕਾਰਵਾਈ 'ਚ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਸਨਮਾਨ ਕਰਨ ਦੀ ਅਪੀਲ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।