''ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!'', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ
Monday, Apr 20, 2026 - 05:30 PM (IST)
ਇੰਟਰਨੈਸ਼ਨਲ ਡੈਸਕ- ਜਾਪਾਨ ਵਿੱਚ ਸੋਮਵਾਰ ਸ਼ਾਮ ਆਏ 7.5 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਦੇਸ਼ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਭੂਚਾਲ ਕਾਰਨ ਜਾਪਾਨ ਬੁਰੀ ਤਰ੍ਹਾਂ ਕੰਬ ਗਿਆ ਤੇ ਇਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਸ਼ਕਤੀਸ਼ਾਲੀ ਭੂਚਾਲ ਮਗਰੋਂ ਜਾਪਾਨ ਦੇ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੇ ਦੇਸ਼ ਵਾਸੀਆਂ ਦੇ ਨਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਇਸ ਪੋਸਟ 'ਚ ਉਨ੍ਹਾਂ ਨੇ ਸੁਨਾਮੀ ਦੇ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।
ਆਪਣੀ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਬਰਦਸਤ ਭੂਚਾਲ ਮਗਰੋਂ ਜਾਰੀ ਕੀਤੀ ਗਈ ਸੁਨਾਮੀ ਦੀ ਚਿਤਾਵਨੀ ਅਜੇ ਵੀ ਜਾਰੀ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਪਹਾੜੀ ਇਲਾਕਿਆਂ ਜਾਂ ਉੱਚੀਆਂ ਇਮਾਰਤਾਂ ਵੱਲ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਚਿਤਾਵਨੀ ਹਟਾਈ ਨਹੀਂ ਜਾਂਦੀ, ਲੋਕ ਸੁਰੱਖਿਅਤ ਥਾਵਾਂ ਤੋਂ ਬਾਹਰ ਨਾ ਨਿਕਲਣ।
ਇਹ ਵੀ ਪੜ੍ਹੋ- ਸਕੂਲਾਂ 'ਚ ਅਚਾਨਕ ਛੁੱਟੀ ਦਾ ਐਲਾਨ, 2 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ ! ਅਸਾਮ 'ਚ ਤਣਾਅਪੂਰਨ ਹੋਏ ਹਾਲਾਤ
ਉਨ੍ਹਾਂ ਨੇ ਅੱਗੇ ਕਿਹਾ ਕਿ ਰਾਤ 7:30 ਵਜੇ ਹੋਕਾਈਡੋ ਅਤੇ ਸਾਨਰੀਕੂ ਦੇ ਤੱਟਵਰਤੀ ਖੇਤਰਾਂ ਲਈ ਇੱਕ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਅਗਲੇ ਇੱਕ ਹਫ਼ਤੇ ਤੱਕ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਭੂਚਾਲ ਦੇ ਹੋਰ ਝਟਕੇ ਆ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣਾ ਜ਼ਰੂਰੀ ਸਾਮਾਨ ਹਰ ਵੇਲੇ ਨਾਲ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਦੁਬਾਰਾ ਝਟਕੇ ਮਹਿਸੂਸ ਹੁੰਦੇ ਹਨ, ਤਾਂ ਬਿਨਾਂ ਕਿਸੇ ਦੇਰੀ ਦੇ ਸਮੁੰਦਰੀ ਕੰਢੇ ਨੇੜਲੇ ਇਲਾਕਿਆਂ ਨੂੰ ਖਾਲੀ ਕਰ ਦਿੱਤਾ ਜਾਵੇ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਆਫ਼ਤ ਨਾਲ ਨਜਿੱਠਣ 'ਚ ਪੂਰੀ ਤਰ੍ਹਾਂ ਜੁਟੀ ਹੋਈ ਹੈ ਤੇ ਭੂਚਾਲ ਕਾਰਨ ਹੋਏ ਨੁਕਸਾਨ ਦੀ ਅਪਡੇਟ ਜਾਰੀ ਕੀਤੀ ਜਾਵੇਗੀ।
本日16時53分頃に発生した地震については、引き続き津波警報が発令されています。
— 高市早苗 (@takaichi_sanae) April 20, 2026
対象地域においては、高台や避難ビルなど、より高い安全な場所に避難いただき、津波に関する情報に十分注意し、警報が解除されるまで安全な場所から離れないようにしてください。…
ਇਹ ਵੀ ਪੜ੍ਹੋ- ਆ ਗਿਆ 7.4 ਦੀ ਤੀਬਰਤਾ ਦਾ ਭੂਚਾਲ ! ਕੰਬ ਗਿਆ ਪੂਰਾ ਇਲਾਕਾ, ਜਾਪਾਨ 'ਚ ਸੁਨਾਮੀ ਦਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
