PML-N ਸਰਕਾਰ ਨੇ ਕੁਲਭੂਸ਼ਣ ਜਾਧਵ ਮਾਮਲੇ ਨੂੰ ਉਲਝਾਇਆ: ਕੁਰੈਸ਼ੀ

Monday, Jun 14, 2021 - 06:02 PM (IST)

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹਿਮੂਦ ਕੁਰੈਸ਼ੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੀ ਸਾਬਕਾ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ) ਸਰਕਾਰ ਨੇ ਕੁਲਭੂਸ਼ਣ ਜਾਧਵ ਮਾਮਲੇ ਨੂੰ ‘ਉਲਝਾ’ ਦਿੱਤਾ ਸੀ। ਮੁਲਤਾਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਰੈਸ਼ੀ ਨੇ ਦਾਅਵਾ ਕੀਤਾ ਕਿ ਭਾਰਤ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ.ਸੀ.ਜੇ.) ਦੇ ਫ਼ੈਸਲੇ ਨੂੰ ਲਾਗੂ ਨਾ ਕਰਾਉਣ ਨੂੰ ਲੈ ਕੇ ਦੁਬਾਰਾ ਪਾਕਿਸਤਾਨ ਨੂੰ ਅਦਾਲਤ ਵਿਚ ਲਿਜਾਣਾ ਚਾਹੁੰਦਾ ਸੀ। 

ਇਹ ਵੀ ਪੜ੍ਹੋ: ਵਿਆਹ ਤੋਂ ਇਕ ਦਿਨ ਪਹਿਲਾਂ ਮੰਗੇਤਰ ਨੂੰ ਦਿੱਤੀ ਦਰਦਨਾਕ ਮੌਤ, ਸ਼ਖ਼ਸ ਨੇ ਕੁਹਾੜੀ ਨਾਲ ਕੀਤੇ 83 ਵਾਰ

ਕੁਰੈਸ਼ੀ ਨੇ ਕਿਹਾ, ‘ਪੀ.ਐਮ.ਐਲ.-ਐਨ ਸਰਕਾਰ ਨੇ ਕੁਲਭੂਸ਼ਣ ਜਾਧਵ ਮਾਮਲੇ ਨੂੰ ਉਲਝਾ ਦਿੱਤਾ।’ ਹਾਲਾਂਕਿ ਉਨ੍ਹਾਂ ਨੇ ਇਸ ਗੱਲ ਦਾ ਵੇਰਵਾ ਨਹੀਂ ਦਿੱਤਾ ਕਿ ਪਿਛਲੀ ਸਰਕਾਰ ਨੇ 2012-18 ਦੇ ਆਪਣੇ ਸ਼ਾਸਨਕਾਲ ਦੌਰਾਨ ਕਿਵੇਂ ਇਸ ਮਾਮਲੇ ਨੂੰ ਉਲਝਾ ਦਿੱਤਾ? ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ 51 ਸਾਲਾ ਜਾਧਵ ਨੂੰ ਪਾਕਿਸਤਾਨ ਦੀ ਇਕ ਫ਼ੌਜੀ ਅਦਾਲਤ ਨੇ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿਚ ਅਪ੍ਰੈਲ 2017 ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਜਾਧਵ ਨੂੰ ਵਕੀਲ ਉਪਲਬੱਧ ਨਾ ਕਰਾਉਣ ਅਤੇ ਫਾਂਸੀ ਦੀ ਸਜ਼ਾ ਦੇ ਫ਼ੈਸਲੇ ਨੂੰ ਆਈ.ਸੀ.ਜੇ. ਵਿਚ ਚੁਣੌਤੀ ਦਿੱਤੀ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ 'ਚ ਡੁੱਬਣ ਨਾਲ ਮੌਤ


cherry

Content Editor

Related News