PML-Q ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਜਮ ਵਰਤਣ ਦੀ ਕੀਤੀ ਅਪੀਲ

Wednesday, Mar 16, 2022 - 02:08 PM (IST)

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਮੁਸਲਿਮ ਲੀਗ-ਕਾਇਦ (ਪੀਐਮਐਲ-ਕਿਊ) ਦੇ ਪ੍ਰਧਾਨ ਚੌਧਰੀ ਸ਼ੁਜਾਤ ਹੁਸੈਨ ਨੇ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਅਤੇ ਵਿਰੋਧੀ ਪਾਰਟੀਆਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਸ਼ਟਰੀ ਹਿੱਤ ਵਿੱਚ ਡੀ-ਚੌਕ ਵਿਖੇ ਹੋਣ ਵਾਲੇ ਆਪਣੇ ਪ੍ਰੋਗਰਾਮਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਡਾਨ ਅਖ਼ਬਾਰ ਨੇ ਬੁੱਧਵਾਰ ਨੂੰ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਰੂਸੀ ਦੂਤਘਰ ਨੇ ਆਪਣੇ ਨਾਗਰਿਕਾਂ ਲਈ 'ਹੌਟਲਾਈਨ' ਕੀਤੀ ਜਾਰੀ 

ਅਖ਼ਬਾਰ ਨੇ ਰਿਪੋਰਟ ਦਿੱਤੀ ਕਿ ਪੀਐਮਐਲ-ਕਿਊ ਦੇ ਪ੍ਰਧਾਨ, ਜਿਸ ਦੀ ਪਾਰਟੀ ਕੇਂਦਰ ਅਤੇ ਪੰਜਾਬ ਵਿੱਚ ਪੀਟੀਆਈ ਦੀ ਇੱਕ ਵੱਡੀ ਸਹਿਯੋਗੀ ਹੈ। ਉਸ ਨੇ ਇਹ ਅਪੀਲ ਟਕਰਾਅ ਅਤੇ ਹਿੰਸਾ ਦੇ ਵਧਦੇ ਡਰ ਦੇ ਵਿਚਕਾਰ ਕੀਤੀ ਹੈ। ਰਿਪੋਰਟ ਦੇ ਅਨੁਸਾਰ ਦੋਵਾਂ ਧਿਰਾਂ ਨੇ ਇਸਲਾਮਾਬਾਦ ਦੇ ਇਤਿਹਾਸਕ ਡੀ-ਚੌਕ 'ਤੇ ਆਪਣੇ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਸੀ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਬੇਭਰੋਸਗੀ ਮਤੇ 'ਤੇ ਵੋਟ ਤੋਂ ਪਹਿਲਾਂ ਜਨਤਕ ਸ਼ਕਤੀ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਸ਼ੁਜਾਤ ਨੇ ਵਿਸ਼ੇਸ਼ ਤੌਰ ’ਤੇ ਸੱਤਾਧਾਰੀ ਪੀਟੀਆਈ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰਨਾ ਸਰਕਾਰ ਦਾ ਕੰਮ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ -ਵੱਡੀ ਖ਼ਬਰ : ਨਿਊਜ਼ੀਲੈਂਡ ਨੇ ਅੰਤਰਰਾਸ਼ਟਰੀ ਸੈਲਾਨੀਆਂ ਲਈ ਖੋਲ੍ਹੇ ਬਾਰਡਰ

ਇਸ ਦੇ ਨਾਲ ਹੀ ਸੱਤਾਧਾਰੀ ਪੀਟੀਆਈ ਨੇ ਦਾਅਵਾ ਕੀਤਾ ਹੈ ਕਿ ਉਹ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਾਲ ਇਕਜੁੱਟਤਾ ਪ੍ਰਗਟਾਉਣ ਲਈ 27 ਮਾਰਚ ਨੂੰ ਡੀ-ਚੌਕ ਵਿਖੇ 10 ਲੱਖ ਲੋਕਾਂ ਦਾ ਇਕੱਠ ਕਰੇਗੀ। ਪਾਕਿਸਤਾਨ ਡੈਮੋਕਰੇਟਿਕ ਮੂਵਮੈਂਟ (ਪੀਡੀਐਮ) ਨੇ ਵੀ ਆਪਣੇ ਵਰਕਰਾਂ ਅਤੇ ਜਨਤਾ ਨੂੰ 23 ਮਾਰਚ ਨੂੰ ਇਸਲਾਮਾਬਾਦ ਵੱਲ ਮਾਰਚ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਪੀਡੀਐਮ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਹਾਲਾਂਕਿ ਮੰਗਲਵਾਰ ਨੂੰ ਆਪਣੀ ਯੋਜਨਾ ਬਦਲੀ ਅਤੇ ਪਾਰਟੀ ਵਰਕਰਾਂ ਨੂੰ 24 ਮਾਰਚ ਦੀ ਬਜਾਏ 25 ਮਾਰਚ ਨੂੰ ਰਾਜਧਾਨੀ ਇਸਲਾਮਾਬਾਦ ਵਿੱਚ ਦਾਖਲ ਹੋਣ ਦਾ ਨਿਰਦੇਸ਼ ਦਿੱਤਾ।


Vandana

Content Editor

Related News