PMLN ਨੇ ਇਮਰਾਨ ਖ਼ਾਨ ’ਤੇ ਲਗਾਏ ਭ੍ਰਿਸ਼ਟਾਚਾਰ ਲੁਕਾਉਣ ਦੇ ਦੋਸ਼, ਮੰਗਿਆ ਅਸਤੀਫ਼ਾ

Tuesday, Dec 21, 2021 - 11:26 AM (IST)

ਇਸਲਾਮਾਬਾਦ (ਬਿਊਰੋ)– ਪਾਕਿਸਤਾਨ ਦੀ ਮੁੱਖ ਵਿਰੋਧੀ ਪਾਰਟੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ’ਤੇ ਦੇਸ਼ ’ਚ ਅੰਤਰਰਾਸ਼ਟਰੀ ਸੰਮੇਲਨ ਲਈ ਵਿਦੇਸ਼ੀ ਮਹਿਮਾਨਾਂ ਸਾਹਮਣੇ ਆਪਣੇ ਭ੍ਰਿਸ਼ਟਾਚਾਰ ਨੂੰ ਲੁਕਾਉਣ ਲਈ ਦੇਸ਼ ਤੇ ਉਸ ਦੇ ਰਾਜਨੀਤਕ ਦਲਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਡਾਅਨ ਅਖ਼ਬਾਰ ਦੀ ਸੋਮਵਾਰ ਦੀ ਖ਼ਬਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੀ ਸੂਚਨਾ ਸਕੱਤਰ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਕਰ ਚੁੱਕੀ ਹੈ ਪਰ ਇੰਝ ਲੱਗਦਾ ਹੈ ਕਿ ਉਹ ‘ਸ਼ਰੀਫ ਪਰਿਵਾਰ ਦੇ ਡਰ’ ਦਾ ਸ਼ਿਕਾਰ ਰਹੀ ਹੈ ਕਿਉਂਕਿ ਉਹ ਆਪਣੀਆਂ ਉਪਲੱਬਧੀਆਂ ਦੀ ਤਾਰੀਫ਼ ਕਰਨ ਦੀ ਬਜਾਏ ਹਰ ਸਮੇਂ ਉਨ੍ਹਾਂ ਦੇ ਨਾਂ ਲੈਂਦੀ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੇ ਕਰਾਚੀ 'ਚ ਹਿੰਦੂ ਮੰਦਰ 'ਚ ਭੰਨਤੋੜ, ਸਿਰਸਾ ਨੇ ਮਾਮਲੇ ਦੀ ਕੀਤੀ ਨਿਖੇਧੀ

ਉਹ ਪ੍ਰਧਾਨ ਮੰਤਰੀ ਵਲੋਂ ਸ਼ੁੱਕਰਵਾਰ ਨੂੰ ਅਲ ਜਜੀਰਾ ਨੂੰ ਦਿੱਤੇ ਇੰਟਰਵਿਊ ਦਾ ਜ਼ਿਕਰ ਕਰ ਰਹੀ ਸੀ, ਜਿਥੇ ਖ਼ਾਨ ਨੇ ਇਕ ਵਾਰ ਮੁੜ ਪ੍ਰਭਾਵਸ਼ਾਲੀ ਭੁੱਟੋ ਤੇ ਸ਼ਰੀਫ ਪਰਿਵਾਰਾਂ ਦੇ ਆਪਣੇ ਰਾਜਨੀਤਕ ਆਗੂਆਂ ’ਤੇ ਨਿਸ਼ਾਨਾ ਵਿੰਨ੍ਹਿਆ ਸੀ ਤੇ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਨੂੰ ਵਧਾਉਣ ਤੇ ਦੇਸ਼ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਸੀ।

ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਅਗੁਵਾ ਖ਼ਾਨ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਪੀ. ਐੱਮ. ਐੱਲ.-ਐੱਨ. ਤੇ ਸਵਰਗੀ ਨੇਤਾ ਬੇਨਜ਼ੀਰ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ ਦੀ ਨਿੰਦਿਆ ਕੀਤੀ ਸੀ ਤੇ ਕਿਹਾ ਸੀ ਕਿ ਇਹ ਪਾਰਟੀਆਂ ਨਹੀਂ, ਸਗੋਂ ‘ਭ੍ਰਿਸ਼ਟਾਚਾਰ ਤੇ ਦੇਸ਼ ਦੀਆਂ ਮੌਜੂਦਾ ਸਮੱਸਿਆਵਾਂ ਲਈ ਜ਼ਿੰਮੇਵਾਰ ਵੰਸ਼’ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News