ਸ਼ਾਹਬਾਜ਼ ਸ਼ਰੀਫ ਬਣੇ ਪੀ.ਐੱਮ.ਐੱਲ.-ਐੱਨ ਦੇ ਨਵੇਂ ਪ੍ਰਧਾਨ

03/14/2018 3:06:32 AM

ਇਸਲਾਮਾਬਾਦ— ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪੀ.ਐੱਮ.ਐੱਲ.-ਐੱਨ ਨੇ ਪੰਜਾਬ ਦੇ ਮੁੱਖ ਮੰਤਰੀ ਸ਼ਹਬਾਜ਼ ਸ਼ਰੀਫ ਨੂੰ ਮੰਗਲਵਾਰ ਨੂੰ ਆਪਣਾ ਪ੍ਰਧਾਨ ਚੁਣ ਲਿਆ ਹੈ। ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਹਬਾਜ਼ ਨੂੰ 2 ਹਫਤੇ ਪਹਿਲਾਂ ਪਾਰਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।
ਪਿਛਲੇ ਮਹੀਨੇ ਨਵਾਜ਼ ਸ਼ਰੀਫ 'ਤੇ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਕਰਨ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਪਿਛਲੇ ਸਾਲ ਜੁਲਾਈ 'ਚ ਪਨਾਮਾ ਪੇਪਰ ਘੋਟਾਲੇ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਸ਼ਾਹਬਾਜ਼ ਨੂੰ ਨਿਰਵਿਰੋਧ ਚੁਣਿਆ ਗਿਆ ਹੈ ਕਿਉਂਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਆਮ ਪ੍ਰੀਸ਼ਦ ਦੀ ਬੈਠਕ ਦੌਰਾਨ ਕਿਸੇ ਨੇ ਵੀ ਉਨ੍ਹਾਂ ਦੇ ਖਿਲਾਫ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਸੀ।


Related News