ਲਹਿੰਦੇ ਪੰਜਾਬ ''ਚ ਇਸ ਬੀਮਾਰੀ ਨੇ ਲਈ 5 ਹੋਰ ਬੱਚਿਆਂ ਦੀ ਜਾਨ, ਹੁਣ ਤੱਕ ਹੋ ਚੁੱਕੀ ਹੈ 410 ਬੱਚਿਆਂ ਦੀ ਮੌਤ
Friday, Feb 23, 2024 - 11:23 AM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿੱਚ ਨਿਮੋਨੀਆ ਕਾਰਨ 5 ਹੋਰ ਬੱਚਿਆਂ ਦੀ ਮੌਤ ਹੋਣ ਕਾਰਨ ਇਸ ਬੀਮਾਰੀ ਨਾਲ ਮਰਨ ਵਾਲੇ ਬੱਚਿਆਂ ਦੀ ਕੁੱਲ ਗਿਣਤੀ 410 ਹੋ ਗਈ ਹੈ। ਸਿਹਤ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਇਕ ਬਿਆਨ ਵਿਚ ਕਿਹਾ ਕਿ ਸੂਬਾਈ ਰਾਜਧਾਨੀ ਲਾਹੌਰ 'ਚ ਮੰਗਲਵਾਰ ਅਤੇ ਬੁੱਧਵਾਰ ਨੂੰ ਨਿਮੋਨੀਆ ਦੇ 182 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਪੂਰੇ ਸੂਬੇ 'ਚ 2 ਦਿਨਾਂ ਦੌਰਾਨ ਕੁੱਲ 717 ਨਵੇਂ ਮਾਮਲੇ ਸਾਹਮਣੇ ਆਏ।
ਇਸ ਸਾਲ ਨਿਮੋਨੀਆ ਦੀ ਲਾਗ ਦੇ ਕੁੱਲ 6,620 ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਇਸ ਬਿਮਾਰੀ ਦੇ ਤੇਜ਼ੀ ਨਾਲ ਫੈਲਣ ਲਈ ਵਾਤਾਵਰਣ ਪ੍ਰਦੂਸ਼ਣ ਅਤੇ ਕੁਝ ਹੱਦ ਤੱਕ ਸਹੀ ਟੀਕਾਕਰਨ ਦੀ ਘਾਟ ਕਾਰਨ ਬੱਚਿਆਂ ਦੀ ਘੱਟ ਪ੍ਰਤੀਰੋਧਕ ਸ਼ਕਤੀ (low immunity) ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ : ਪੰਜਾਬੀ ਮੁਟਿਆਰ ਭੁਪਿੰਦਰਜੀਤ ਬਣੀ ਇਟਲੀ 'ਚ ਡਾਕਟਰ, ਦੇਸ਼ ਅਤੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।