ਕਾਵਿ ਸੰਗ੍ਰਹਿ “ਇਸ਼ਕ ਮੇਰਾ ਸੁਲਤਾਨ” ਪੰਜਾਬੀ ਸਾਹਿਤ ਦੇ ਵਿਦਿਆਰਥੀਆਂ ਨੂੰ ਮਿਲੇਗਾ ਮੁਫ਼ਤ
Friday, Nov 12, 2021 - 01:52 PM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਸ਼ਾਇਰ ਸ਼ਮੀ ਜਲੰਧਰੀ ਦੁਆਰਾ ਰਚਿਤ ਕਾਵਿ ਸੰਗ੍ਰਹਿ “ਇਸ਼ਕ ਮੇਰਾ ਸੁਲਤਾਨ” ਦਾ ਦੂਸਰਾ ਐਡੀਸ਼ਨ ਪੰਜਾਬੀ ਸਾਹਿਤ ਦੇ ਬੈਚਲਰਜ਼, ਮਾਸਟਰਜ਼ ਅਤੇ ਪੀ.ਐਚ.ਡੀ. ਕਰ ਰਹੇ ਵਿਦਿਆਰਥੀਆਂ ਲਈ ਅਮੈਰੀਕਨ ਕਾਲਜ ਬ੍ਰਿਸਬੇਨ (ਆਸਟ੍ਰੇਲੀਆ) ਵੱਲੋਂ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅਮੈਰੀਕਨ ਕਾਲਜ ਦੇ ਡਾਇਰੈਕਟਰ ਡਾ. ਬਰਨਾਰਡ ਮਲਿਕ ਨੇ ਅਦਾਰਾ 'ਜਗਬਾਣੀ' ਨਾਲ ਵਿਸ਼ੇਸ਼ ਤੌਰ 'ਤੇ ਸਾਂਝੀ ਕੀਤੀ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ ਨੇ H-1B ਵੀਜ਼ਾ ਧਾਰਕਾਂ ਨੂੰ ਦਿੱਤੀ ਵੱਡੀ ਰਾਹਤ, ਭਾਰਤੀਆਂ ਨੂੰ ਮਿਲੇਗਾ ਫਾਇਦਾ
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ “ਇਸ਼ਕ ਮੇਰਾ ਸੁਲਤਾਨ” ਨੂੰ ਪੜ੍ਹਨ ਤੋਂ ਬਾਅਦ ਹੀ ਲਿਆ ਗਿਆ ਹੈ। ਉਹਨਾਂ ਕਿਹਾ ਕਿ ਸ਼ਮੀ ਨੇ ਆਪਣੀ ਸ਼ਾਇਰੀ ਵਿੱਚ ਜੋ ਸ਼ਬਦ ਵਰਤੇ ਹਨ, ਉਸ ਦੇ ਖਿਆਲ ਅਤੇ ਉਸ ਦੇ ਮਿਆਰ ਨੇ ਮੈਨੂੰ ਮਜਬੂਰ ਕਰ ਦਿੱਤਾ ਕਿ ਇਹ ਕਾਵਿ ਸੰਗ੍ਰਹਿ ਪੰਜਾਬੀ ਸਾਹਿਤ ਪੜ੍ਹ ਰਹੇ ਹਰ ਵਿਦਿਆਰਥੀ ਤੱਕ ਪਹੁੰਚੇ। ਡਾ. ਬਰਨਾਰਡ ਨੇ ਇਸ ਕਿਤਾਬ ਨੂੰ ਚੰਡੀਗੜ੍ਹ, ਪਟਿਆਲਾ, ਅੰਮ੍ਰਿਤਸਰ ਅਤੇ ਦਿੱਲੀ ਦੀਆਂ ਯੂਨੀਵਰਸਿਟੀਆਂ ਵਿੱਚ ਪੰਜਾਬੀ ਸਾਹਿਤ ਪੜ੍ਹ ਰਹੇ ਹਰ ਵਿਦਿਆਰਥੀ ਤੱਕ ਪਹੁੰਚਾਉਣ ਦਾ ਫ਼ੈਸਲਾ ਲਿਆ ਹੈ।ਇਥੇ ਵਰਣਨਯੋਗ ਹੈ ਕਿ ਡਾ. ਬਰਨਾਰਡ ਮਲਿਕ ਪਾਪੂਆ ਨਿਊ ਗਿਨੀ ਦੇਸ਼ ਦੇ ਪ੍ਰਧਾਨ ਮੰਤਰੀ ਦੇ ਵਪਾਰ, ਨਿਵੇਸ਼ ਅਤੇ ਸਿੱਖਿਆ ਲਈ ਵਿਸ਼ੇਸ਼ ਦੂਤ ਹਨ, ਉੱਥੇ ਆਸਟ੍ਰੇਲੀਆ 'ਚ ਸਿੱਖਿਆ ਖੇਤਰ ਦੇ ਕਾਰੋਬਾਰੀ ਵਜੋਂ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਸਮਾਜ ਭਲਾਈ, ਮਾਂ-ਬੋਲੀ ਪੰਜਾਬੀ ਦੇ ਪਸਾਰ, ਸਾਹਿਤ ਅਤੇ ਸੱਭਿਆਚਾਰ ਨੂੰ ਆਪਣੀ ਕਰਮ ਤੇ ਜਨਮ ਭੂਮੀ 'ਤੇ ਪ੍ਰਫੁੱਲਿਤ ਕਰਨ ਲਈ ਵੀ ਹਮੇਸ਼ਾ ਤੱਤਪਰ ਰਹਿੰਦੇ ਹੋਏ ਪੰਜਾਬ ਪੰਜਾਬੀਅਤ ਦਾ ਝੰਡਾ ਬੁਲੰਦ ਕਰ ਰਹੇ ਹਨ।