Protestors ''ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ''ਦੇਸ਼ ਭਗਤ''

Monday, Aug 10, 2026 - 01:58 PM (IST)

Protestors ''ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ''ਦੇਸ਼ ਭਗਤ''

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਮਹੀਨਿਆਂ ਤੋਂ ਜਾਰੀ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਦੇ ਮਾਮਲੇ ਵਿਚ ਨਰਮ ਰੁਖ ਅਪਣਾਉਂਦੀ ਨਜ਼ਰ ਆ ਰਹੀ ਹੈ। ਪਾਰਟੀ ਹੁਣ ਖੇਤਰ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਪ੍ਰਧਾਨ ਮੰਤਰੀ ਦੇ ਸਲਾਹਕਾਰ ਰਾਣਾ ਸਨਾਉੱਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਪ੍ਰਦਰਸ਼ਨ ਕਰਨ ਵਾਲੇ 99 ਫ਼ੀਸਦੀ ਲੋਕ ‘ਦੇਸ਼ ਭਗਤ’ ਹਨ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਨੁਮਾਇੰਦੇ ਜਲਦ ਹੀ ਪਾਬੰਦੀਸ਼ੁਦਾ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇ. ਏ. ਏ. ਸੀ.) ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਜੇ. ਏ. ਏ. ਸੀ. ਕਾਰਕੁਨਾਂ ਦਾ ਇਕ ਸਮੂਹ ਹੈ, ਜੋ ਇਸ ਖੇਤਰ ਵਿਚ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਤੱਕ ਪਾਰਟੀ ਦਾ ਦਾਅਵਾ ਸੀ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਦੇ ਮੈਂਬਰ ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਹਨ।

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ ਵੀ ਕਹੋਗੇ- 'OMG'

ਪਾਰਟੀ ਨੇ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਜਾਇਜ਼ ਠਹਿਰਾਉਣ ਲਈ ਇਹ ਦਾਅਵਾ ਕੀਤਾ ਸੀ। ਸਨਾਉੱਲਾ ਨੇ ਸ਼ਨੀਵਾਰ ਨੂੰ ਪੀ. ਓ. ਕੇ. ਵਿਚ ‘ਚੋਣਾਂ’ ਦੇ ਤੀਜੇ ਗੇੜ ਤੋਂ ਪਹਿਲਾਂ ਆਯੋਜਿਤ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘ਜੁਆਇੰਟ ਅਵਾਮੀ ਐਕਸ਼ਨ ਕਮੇਟੀ ਨਾਲ ਜੁੜੇ 99 ਫ਼ੀਸਦੀ ਲੋਕ ਸਾਡੇ ਦੇਸ਼ ਭਗਤ ਭਰਾ ਹਨ।’ ਭਾਰਤ ਦਾ ਸਪੱਸ਼ਟ ਰੁਖ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਪੂਰਾ ਹਿੱਸਾ ਉਸ ਦਾ ਅਟੁੱਟ ਤੇ ਅਨਿੱਖੜਵਾਂ ਅੰਗ ਹੈ। ਨਵੀਂ ਦਿੱਲੀ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਨੇ ਇਨ੍ਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੁਝ ਹਿੱਸਿਆਂ ’ਤੇ ‘ਗ਼ੈਰ-ਕਾਨੂੰਨੀ ਅਤੇ ਜ਼ਬਰਦਸਤੀ ਕਬਜ਼ਾ’ ਕਰ ਰੱਖਿਆ ਹੈ।

ਇਹ ਵੀ ਪੜ੍ਹੋ- ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News