POK ਦੇ ਵਿਰੋਧ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰ ਨੂੰ ਐਲਾਨਿਆ ਗਿਆ ਅੱਤਵਾਦੀ

Sunday, Aug 23, 2026 - 11:59 AM (IST)

POK ਦੇ ਵਿਰੋਧ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰ ਨੂੰ ਐਲਾਨਿਆ ਗਿਆ ਅੱਤਵਾਦੀ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਵੱਲੋਂ ਗੈਰ-ਕਾਨੂੰਨੀ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoJK) 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਅਤੇ ਨਾਗਰਿਕ ਅੰਦੋਲਨਾਂ 'ਤੇ ਕੀਤੀ ਜਾ ਰਹੀ ਸਖ਼ਤੀ ਦੌਰਾਨ ਕਸ਼ਮੀਰੀ ਪੱਤਰਕਾਰ ਦਾਨਿਸ਼ ਇਰਸ਼ਾਦ ਨੂੰ ਐਂਟੀ ਟੈਰਾਰਿਸਟ ਵਾਚਲਿਸਟ 'ਚ ਸ਼ਾਮਲ ਕੀਤਾ ਗਿਆ ਹੈ।

ਦਾਨਿਸ਼ ਇਰਸ਼ਾਦ ਨੂੰ ਪਾਕਿਸਤਾਨ ਦੇ ਅੱਤਵਾਦ ਵਿਰੋਧੀ ਐਕਟ ਦੀ ਚੌਥੀ ਸ਼ਡਿਊਲ ਤਹਿਤ ਅੱਤਵਾਦੀ ਲਿਸਟ 'ਚ ਪਾਇਆ ਗਿਆ ਹੈ। ਇਸ ਸੂਚੀ 'ਚ ਸ਼ਾਮਲ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ, ਉਨ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕੀਤੇ ਜਾ ਸਕਦੇ ਹਨ ਅਤੇ ਉਨ੍ਹਾਂ ਦੇ ਆਉਣ-ਜਾਣ 'ਤੇ ਵੀ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਜ਼ਿਕਰਯੋਗ ਹੈ ਕਿ PoJK 'ਚ ਪਿਛਲੇ ਕੁਝ ਸਮੇਂ ਤੋਂ ਮਹਿੰਗਾਈ, ਬਿਜਲੀ ਦੇ ਬਿੱਲਾਂ ਸਣੇ ਕਈ ਮੰਗਾਂ ਨੂੰ ਲੈ ਕੇ 'ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JAAC) ਵੱਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਾਨਿਸ਼ ਇਰਸ਼ਾਦ ਨੂੰ ਇਨ੍ਹਾਂ ਅੰਦੋਲਨਾਂ ਦੀ ਰਿਪੋਰਟਿੰਗ ਕਰਨ ਅਤੇ ਸੋਸ਼ਲ ਮੀਡੀਆ 'ਤੇ ਖ਼ਬਰਾਂ ਪੋਸਟ ਕਰਨ ਨੂੰ ਲੈ ਕੇ ਨਿਸ਼ਾਨਾ ਬਣਾਇਆ ਗਿਆ ਹੈ।

ਰਿਪੋਰਟਾਂ ਮੁਤਾਬਕ, ਪਾਕਿਸਤਾਨੀ ਪ੍ਰਸ਼ਾਸਨ ਵੱਲੋਂ PoJK 'ਚ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕਈ ਸਥਾਨਕ ਵਰਕਰਾਂ, ਪੱਤਰਕਾਰਾਂ ਅਤੇ ਨਾਗਰਿਕਾਂ 'ਤੇ ਅੱਤਵਾਦ ਦੇ ਦੋਸ਼ ਲਗਾ ਕੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਅੰਤਰਰਾਸ਼ਟਰੀ ਅਤੇ ਸਥਾਨਕ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਅਜ਼ਾਦ ਪੱਤਰਕਾਰੀ ਅਤੇ ਬੋਲਣ ਦੀ ਆਜ਼ਾਦੀ 'ਤੇ ਵੱਡਾ ਹਮਲਾ ਦੱਸਿਆ ਹੈ।


author

Harpreet SIngh

Content Editor

Related News