ਪੋਲੈਂਡ ''ਚ 10 ਲੱਖ ਤੋਂ ਵੱਧ ਲੋਕਾਂ ਨੂੰ ਲੱਗਾ ਕੋਰੋਨਾ ਟੀਕਾ

01/28/2021 1:43:42 PM

ਵਾਰਸਾ- ਪੋਲੈਂਡ ਵਿਚ 10 ਲੱਖ ਤੋਂ ਵੱਧ ਲੋਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਜਾ ਚੁੱਕੇ ਹਨ। ਕੋਰੋਨਾ ਟੀਕਾਕਰਣ ਮਾਮਲਿਆਂ ਦੇ ਮੁਖੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਉੱਚ ਅਧਿਕਾਰੀ ਮਾਈਕਲ ਡਵੋਰਜਿਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵਿੱਟਰ 'ਤੇ ਕਿਹਾ,"ਅਸੀਂ ਕੋਰੋਨਾ ਰਾਸ਼ਟਰੀ ਟੀਕਾਕਰਣ ਪ੍ਰੋਗਰਾਮ ਤਹਿਤ 10 ਲੱਖ ਲੋਕਾਂ ਨੂੰ ਟੀਕਾ ਲਗਾਉਣ ਦੇ ਟੀਚੇ ਨੂੰ ਹਾਸਲ ਕਰ ਲਿਆ ਹੈ।" 

ਦੱਸ ਦਈੇਏ ਕਿ ਕੋਰੋਨਾ ਵਾਇਰਸ ਨਾਲ ਜੂਝ ਰਹੇ ਪੋਲੈਂਡ ਨੇ ਟੀਕਾਕਰਣ ਮੁਹਿੰਮ ਨੂੰ ਤੇਜ਼ੀ ਨਾਲ ਸ਼ੁਰੂ ਕੀਤਾ। ਪਹਿਲਾਂ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ। ਇਸ ਦੇ ਨਾਲ ਹੀ ਹੁਣ 60 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾ ਲੱਗ ਰਿਹਾ ਹੈ। ਹੋਰ ਵਧੇਰੇ ਜ਼ਰੂਰਤ ਵਾਲੇ ਲੋਕਾਂ ਦੇ ਬਾਅਦ ਅਧਿਆਪਕਾਂ, ਫ਼ੌਜੀਆਂ, ਡਾਕਟਰਾਂ ਤੇ ਪੁਲਸ ਅਧਿਕਾਰੀਆਂ ਨੂੰ ਵੀ ਟੀਕਾ ਲਾਇਆ ਜਾਵੇਗਾ। 

ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤਾਂ ਬਹੁਤ ਘੱਟ ਲੋਕਾਂ ਨੂੰ ਕੋਰੋਨਾ ਟੀਕਾ ਲੱਗ ਸਕਿਆ ਹੈ ਤੇ ਉਨ੍ਹਾਂ ਦਾ ਟੀਚਾ ਹੈ ਕਿ ਉਹ ਗਰਮੀਆਂ ਤੋਂ ਪਹਿਲਾਂ ਪੂਰੇ ਦੇਸ਼ ਨੂੰ ਕੋਰੋਨਾ ਟੀਕਾ ਲਾ ਕੇ ਸੁਰੱਖਿਆ ਪ੍ਰਦਾਨ ਕਰ ਸਕਣ। ਅਧਿਕਾਰੀਆਂ ਨੇ ਕਿਹਾ ਕਿ ਜਦ ਤੱਕ ਕੋਰੋਨਾ ਟੀਕਾ ਨਹੀਂ ਲੱਗਦਾ ਤਦ ਤਕ ਲੋਕ ਸਮਾਜਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਪਾ ਕੇ ਹੀ ਘਰੋਂ ਬਾਹਰ ਨਿਕਲਣ।


Lalita Mam

Content Editor

Related News