ਪੋਲੈਂਡ: ਮੰਤਰੀ ''ਚ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਸਰਕਾਰ ਦੇ ਸਾਰੇ ਮੈਂਬਰ ਹੋਏ ਕੁਆਰੰਟੀਨ
Tuesday, Mar 17, 2020 - 05:51 PM (IST)
ਵਾਰਸਾ- ਪੋਲੈਂਡ ਦੇ ਇਕ ਮੰਤਰੀ ਵਿਚ ਨਾਵਲ ਕੋਰੋਨਾਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਸਰਕਾਰ ਦੇ ਸਾਰੇ ਮੈਂਬਰਾਂ ਨੂੰ ਵੱਖਰਾ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਬੀਮਾਰੀ ਫੈਲਣ ਤੋਂ ਰੋਕਣ ਲਈ ਕਈ ਉਪਾਅ ਲਾਗੂ ਕੀਤੇ ਗਏ ਹਨ। ਮਾਈਕਲ ਦੋਰਸਿਚ ਨੇ ਮੰਗਲਵਾਰ ਨੂੰ ਦੱਸਿਆ ਕਿ 10 ਮਾਰਚ ਦੀ ਬੈਠਕ ਵਿਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦੀ ਜਾਂਚ ਕੀਤੀ ਗਈ ਹੈ ਤੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਨਤੀਜੇ ਆਉਣ ਤੱਕ ਸਾਰੇ ਲੋਕਾਂ ਨੂੰ ਵੱਖਰਾ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਦੁਨੀਆਭਰ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 1,80,000 ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਹਨਾਂ ਵਿਚੋਂ 7400 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 80 ਹਜ਼ਾਰ ਦੇ ਕਰੀਬ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਵੇਲੇ ਚੀਨ ਤੋਂ ਇਲਾਵਾ ਇਟਲੀ, ਈਰਾਨ, ਸਪੇਨ ਤੇ ਫਰਾਂਸ ਆਦੀ ਦੇਸ਼ਾਂ ਵਿਚ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ ਜਿਥੇ ਤੇਜ਼ੀ ਨਾਲ ਵਾਇਰਸ ਦੇ ਮਾਮਲੇ ਵਧ ਰਹੇ ਹਨ।