ਕੈਨੇਡਾ 'ਚ ਪੁਲਸ ਨੇ 100 ਪ੍ਰਦਰਸ਼ਨਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ

02/19/2022 1:39:15 PM

ਓਟਾਵਾ (ਭਾਸ਼ਾ)- ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਕੇ ਆਵਾਜਾਈ ਨੂੰ ਰੋਕਣ ਵਾਲੇ ਸੈਂਕੜੇ ਟਰੱਕ ਡਰਾਈਵਰਾਂ ਨੂੰ ਹਟਾਉਣ ਲਈ ਪੁਲਸ ਨੇ ਸ਼ੁੱਕਰਵਾਰ ਨੂੰ ਘੱਟੋ-ਘੱਟ 100 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਓਟਾਵਾ ਪੁਲਸ ਦੇ ਅੰਤਰਿਮ ਚੀਫ਼ ਸਟੀਵ ਬੇਲ ਨੇ ਕਿਹਾ ਕਿ ਦੰਗਿਆਂ ਲਈ ਹੁਣ ਤੱਕ ਘੱਟੋ-ਘੱਟ 100 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰੀਬ 2 ਦਰਜਨ ਵਾਹਨਾਂ ਨੂੰ ਹਟਾਇਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਕਾਲਜ ਬੰਦ ਹੋਣ ਕਾਰਨ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਲਈ ਜਾਰੀ ਹੋਈ ਐਡਵਾਈਜ਼ਰੀ

PunjabKesari

ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ ਵਿਚ ਇਕ ਪੁਲਸ ਅਧਿਕਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਸ ਅਤੇ ਪ੍ਰਸ਼ਾਸਨ ਦੇ ਦਬਾਅ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ਅਤੇ ਟਰੱਕਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਸਟੀਵ ਬੇਲ ਨੇ ਕਿਹਾ ਕਿ ਪੁਲਸ ਸੜਕ 'ਤੇ ਕੰਟਰੋਲ ਕਰਨ ਲਈ ਅੱਗੇ ਵਧਦੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਪੂਰਾ ਕਰਨ ਤੱਕ ਦਿਨ-ਰਾਤ ਕੰਮ ਕਰਾਂਗੇ।' ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ 4 ਆਗੂ ਵੀ ਸ਼ਾਮਲ ਹਨ। ਇਕ ਨੂੰ ਜ਼ਮਾਨਤ ਮਿਲ ਗਈ ਹੈ ਜਦਕਿ ਬਾਕੀ ਜੇਲ੍ਹ ਵਿਚ ਬੰਦ ਹਨ।

ਇਹ ਵੀ ਪੜ੍ਹੋ: ਬ੍ਰਿਟਿਸ਼ ਅਫ਼ਸਰ ਨੇ ਭਾਰਤੀ ਨੌਜਵਾਨ ਨਾਲ ਕਰਵਾਇਆ ਵਿਆਹ, ਕਿਹਾ- ਸੋਚਿਆ ਨਹੀਂ ਸੀ ਕਿ ਪਿਆਰ ਹੋ ਜਾਵੇਗਾ

PunjabKesari

ਸਰਕਾਰ ਨੇ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ ਇੱਥੇ ਐਮਰਜੈਂਸੀ ਲਾਗੂ ਕੀਤੀ ਹੋਈ ਹੈ। ਇਸ ਤਹਿਤ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਭੇਜਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ੁੱਕਰਵਾਰ ਸਵੇਰੇ ਜਦੋਂ ਪੁਲਸ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਆਟੋਮੈਟਿਕ ਹਥਿਆਰਾਂ ਨਾਲ ਲੈਸ ਸੁਰੱਖਿਆ ਬਲਾਂ ਨੇ ਪ੍ਰਦਰਸ਼ਨ ਵਾਲੀ ਥਾਂ ਵੱਲ ਮਾਰਚ ਕੀਤਾ ਅਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਉਨ੍ਹਾਂ ਦੇ ਹੱਥ ਪਿੱਛੇ ਬੰਨ੍ਹ ਦਿੱਤੇ। 

ਇਹ ਵੀ ਪੜ੍ਹੋ: ਇਮਰਾਨ ਖਾਨ ਨੇ ਮੰਨਿਆ, ਨਵਾਜ ਸ਼ਰੀਫ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਦੇਣਾ ‘ਸਭ ਤੋਂ ਵੱਡੀ ਗਲਤੀ’ ਸੀ

PunjabKesari

ਦਰਅਸਲ, ਕੋਵਿਡ-19 ਟੀਕਾਕਰਨ ਅਤੇ ਵਿਸ਼ਵਵਿਆਪੀ ਮਹਾਮਾਰੀ ਪਾਬੰਦੀਆਂ ਦੇ ਖ਼ਿਲਾਫ਼ ਇਨ੍ਹੀਂ ਦਿਨੀਂ ਕੈਨੇਡਾ ਵਿਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਟਰੱਕ ਡਰਾਈਵਰਾਂ ਦੀ ਅਗਵਾਈ 'ਚ ਪ੍ਰਦਰਸ਼ਨਕਾਰੀਆਂ ਨੇ ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਟਰੱਕ ਰੋਕ ਕੇ ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਰਸਤੇ ਨੂੰ ਕਈ ਥਾਵਾਂ 'ਤੇ ਰੋਕ ਦਿੱਤਾ ਹੈ। ਓਟਾਵਾ ਦੇ ਪਾਰਲੀਮੈਂਟ ਹਿੱਲ ਇਲਾਕੇ 'ਚ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਪਹੁੰਚ ਗਏ ਅਤੇ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਵਿਛਾ ਕੇ ਘੇਰਾਬੰਦੀ ਕਰ ਦਿੱਤੀ।

ਇਹ ਵੀ ਪੜ੍ਹੋ: ਭਾਰਤ ਦੀ ਡਿਜੀਟਲ ਸਟ੍ਰਾਈਕ ਤੋਂ ਚੀਨ ਪਰੇਸ਼ਾਨ, 54 ਹੋਰ ਐਪ 'ਤੇ ਲਗਾਈ ਪਾਬੰਦੀ ਦੀ ਕੀਤੀ ਆਲੋਚਨਾ

PunjabKesari

ਬਾਹਰੀ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਦੀ ਮਦਦ ਲਈ ਆਉਣ ਤੋਂ ਰੋਕਣ ਲਈ ਪੁਲਸ ਨੇ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਵੀਡੀਓ ਫੁਟੇਜ ਵਿਚ ਪ੍ਰਦਰਸ਼ਨ ਵਾਲੀ ਥਾਂ 'ਤੇ ਸੈਂਕੜੇ ਪੁਲਸ ਅਧਿਕਾਰੀ ਮੌਜੂਦ ਦਿਖਾਈ ਦੇ ਰਹੇ ਹਨ। ਕੁਝ ਪ੍ਰਦਰਸ਼ਨਕਾਰੀਆਂ ਨੇ ਪੁਲਸ ਅਧਿਕਾਰੀਆਂ ਦੇ ਨੇੜੇ ਇਕ ਲੜੀ ਬਣਾਈ ਹੋਈ ਹੈ। ਹਰ ਕੋਈ ਇੱਕ-ਦੂਜੇ ਦਾ ਹੱਥ ਫੜ ਕੇ ਕੈਨੇਡਾ ਦਾ ਰਾਸ਼ਟਰੀ ਗੀਤ ਗਾ ਰਿਹਾ ਹੈ। ਪੁਲਸ ਦਾ ਦੋਸ਼ ਹੈ ਕਿ ਪ੍ਰਦਰਸ਼ਨਕਾਰੀ ਬੱਚਿਆਂ ਨੂੰ ਢਾਲ ਵਜੋਂ ਵਰਤ ਰਹੇ ਹਨ। 

PunjabKesari

ਇਹ ਵੀ ਪੜ੍ਹੋ: ਸਮੁੰਦਰ ਕਿਨਾਰੇ ਤੈਰ ਰਿਹਾ ਸੀ ਸ਼ਖ਼ਸ, ਵੇਖਦੇ ਹੀ ਵੇਖਦੇ ਨਿਗਲ ਗਈ ਸ਼ਾਰਕ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News