ਅਫਗਾਨਿਸਤਾਨ : ਕਾਬੁਲ ਪੁਲਸ ਨੇ 250 ਲੋਕਾਂ ਨੂੰ ਕੀਤਾ ਗ੍ਰਿਫਤਾਰ
Sunday, Dec 12, 2021 - 02:47 PM (IST)
ਕਾਬੁਲ (ਯੂ.ਐੱਨ.ਆਈ.): ਅਫਗਾਨਿਸਤਾਨ ਪੁਲਸ ਨੇ ਰਾਜਧਾਨੀ ਕਾਬੁਲ ਵਿਚ ਪਿਛਲੇ ਦੋ ਹਫ਼ਤਿਆਂ ਦੌਰਾਨ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ 250 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਹਿ ਮੰਤਰੀ ਕਾਰੀ ਸਈਦ ਖੋਸਤੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖਬਰ- ਅਫਗਾਨਿਸਤਾਨ: ਗੰਭੀਰ ਹਵਾ ਪ੍ਰਦੂਸ਼ਣ ਦੀ ਚਪੇਟ 'ਚ ਕਾਬੁਲ, ਸਰਕਾਰ ਨੇ ਜਤਾਈ ਚਿੰਤਾ
ਅਧਿਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਵਿਅਕਤੀ ਡਕੈਤੀ, ਚੋਰੀ, ਮੋਬਾਈਲ ਖੋਹਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਖੋਸਤੀ ਨੇ ਕਿਹਾ ਕਿ ਅਫ਼ਗਾਨ ਪੁਲਸ ਮੱਧ ਏਸ਼ੀਆਈ ਦੇਸ਼ ਵਿੱਚ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਪੜ੍ਹੋ ਇਹ ਅਹਿਮ ਖਬਰ -ਨਿਊਜ਼ੀਲੈਂਡ 'ਚ ਸ਼ਖਸ ਨੇ 24 ਘੰਟੇ ਦੇ ਅੰਦਰ 10 ਵਾਰ ਲਗਵਾਈ ਕੋਰੋਨਾ ਵੈਕਸੀਨ, ਮਾਹਰਾਂ ਨੇ ਕਹੀ ਇਹ ਗੱਲ