ਜਰਮਨੀ ''ਚ ਵੱਡੀ ਵਾਰਦਾਤ! ਹਥਿਆਰਬੰਦ ਹਮਲਾਵਰਾਂ ਨੇ ਕੈਸ਼ ਵੈਨ ਦੇ ਡਰਾਈਵਰ ਨੂੰ ਬਣਾਇਆ ਬੰਧਕ
Friday, May 08, 2026 - 06:02 PM (IST)
ਬਰਲਿਨ (ਏ.ਪੀ.) : ਪੱਛਮੀ ਜਰਮਨੀ ਦੇ ਇੱਕ ਛੋਟੇ ਜਿਹੇ ਕਸਬੇ 'ਚ ਸ਼ੁੱਕਰਵਾਰ ਨੂੰ ਇੱਕ ਬੈਂਕ 'ਚ ਬੰਧਕ ਬਣਾਏ ਜਾਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸਿਨਜ਼ਿਗ (Sinzig) ਕਸਬੇ ਦੀ ਵੋਲਕਸਬੈਂਕ (Volksbank) ਸ਼ਾਖਾ 'ਚ ਵਾਪਰੀ, ਜਿੱਥੇ ਨਕਦੀ ਲੈ ਕੇ ਜਾਣ ਵਾਲੀ ਇੱਕ ਬਖਤਰਬੰਦ ਵੈਨ ਦੇ ਡਰਾਈਵਰ ਨੂੰ ਬੰਧਕ ਬਣਾ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਖੇਤਰੀ ਪੁਲਸ ਨੂੰ ਸਵੇਰੇ 9 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ ਸੀ। ਪੁਲਸ ਦਾ ਮੰਨਣਾ ਹੈ ਕਿ ਬੈਂਕ ਦੇ ਅੰਦਰ ਕਈ ਹਮਲਾਵਰ ਮੌਜੂਦ ਹਨ ਤੇ ਉਨ੍ਹਾਂ ਨੇ ਡਰਾਈਵਰ ਤੋਂ ਇਲਾਵਾ ਕੁਝ ਹੋਰ ਲੋਕਾਂ ਨੂੰ ਵੀ ਬੰਧਕ ਬਣਾਇਆ ਹੋਇਆ ਹੈ।
ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਕਿ ਸਥਿਤੀ ਇਸ ਸਮੇਂ "ਸਥਿਰ" (Static) ਬਣੀ ਹੋਈ ਹੈ। ਘਟਨਾ ਵਾਲੀ ਥਾਂ 'ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਘੇਰਾਬੰਦੀ ਵਾਲੇ ਖੇਤਰ ਤੋਂ ਬਾਹਰ ਰਹਿਣ ਵਾਲੇ ਆਮ ਲੋਕਾਂ ਲਈ ਕੋਈ ਖਤਰਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
