ਡੈਲਟਾ ''ਚ ਵਾਪਰੀ ਗੋਲੀਬਾਰੀ ਦੀ ਘਟਨਾ, ਪੁਲਸ ਵੱਲੋਂ ਜਾਂਚ ਸ਼ੁਰੂ

Thursday, Jan 08, 2026 - 02:48 AM (IST)

ਡੈਲਟਾ ''ਚ ਵਾਪਰੀ ਗੋਲੀਬਾਰੀ ਦੀ ਘਟਨਾ, ਪੁਲਸ ਵੱਲੋਂ ਜਾਂਚ ਸ਼ੁਰੂ

ਵੈਨਕੂਵਰ (ਮਲਕੀਤ ਸਿੰਘ) — ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਸ਼ਹਿਰ ਵਿੱਚ ਅੱਜ ਸਵੇਰੇ ਇੱਕ ਘਰ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਦੀ ਪੁਲਸ ਜਾਂਚ ਕਰ ਰਹੀ ਹੈ, ਜਿਸਨੂੰ ਜ਼ਬਰਦਸਤੀ ਵਸੂਲੀ (ਐਕਸਟੋਰਸ਼ਨ) ਦੇ ਕੇਸ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਪੁਲਸ ਮੁਤਾਬਕ ਘਟਨਾ ਵੇਲੇ ਘਰ ਅੰਦਰ ਲੋਕ ਮੌਜੂਦ ਸਨ, ਪਰ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਇਆ।

ਪੁਲਸ ਅਨੁਸਾਰ ਇਹ ਘਟਨਾ ਬੁੱਧਵਾਰ ਸਵੇਰੇ ਮੈਟਰੋ ਵੈਨਕੂਵਰ ਖੇਤਰ ਵਿੱਚ 84 ਐਵੇਨਿਊ ਅਤੇ ਬ੍ਰੁੱਕ ਰੋਡ ਦੇ ਨੇੜੇ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਇਲਾਕੇ ਨੂੰ ਘੇਰਾਬੰਦੀ ਕਰਕੇ ਫ਼ੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਗਈ।

ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸਨੂੰ ਜ਼ਬਰਦਸਤੀ ਵਸੂਲੀ ਨਾਲ ਜੁੜੇ ਵੱਡੇ ਨੈੱਟਵਰਕ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਸਬੰਧੀ  ਕੋਈ ਜਾਣਕਾਰੀ ਹੋਵੇ ਤਾਂ ਪੁਲਸ ਨਾਲ ਸਹਿਯੋਗ ਕੀਤਾ ਜਾਵੇ।


author

Inder Prajapati

Content Editor

Related News