ਪੇਸ਼ਾਵਰ ’ਚ ਪੁਲਸ ਅਧਿਕਾਰੀ ਤੇ ਸੁਰੱਖਿਆ ਕਰਮਚਾਰੀ ਦਾ ਗੋਲੀਆਂ ਮਾਰ ਕੇ ਕਤਲ

05/19/2022 3:57:44 PM

ਪੇਸ਼ਾਵਰ (ਭਾਸ਼ਾ)-ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ’ਚ ਇਕ ਸਬ-ਇਸਪੈਕਟਰ ਤੇ ਉਸ ਦੇ ਸੁਰੱਖਿਆ ਕਰਮਚਾਰੀ ਦਾ ਅੱਜ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ’ਤੇ ਗੋਲੀਆਂ ਚਲਾਈਆਂ, ਜੋ ਜ਼ਾਹਿਰ ਤੌਰ ’ਤੇ ਨਿਸ਼ਾਨਾ ਬਣਾ ਕਤਲ ਕਰਨ ਦਾ ਮਾਮਲਾ ਹੈ। ਪੁਲਸ ਨੇ ਦੱਸਿਆ ਕਿ ਸਬ-ਇੰਸਪੈਕਟਰ ਸ਼ਕੀਲ ਖਾਨ ਪੇਸ਼ਾਵਰ ਦੇ ਇਕ ਥਾਣੇ ਦੇ ਇੰਚਾਰਜ (ਐੱਸ. ਐੱਚ. ਓ.) ਸਨ ਅਤੇ ਨਿਯਮਿਤ ਗਸ਼ਤ ’ਤੇ ਸਨ, ਜਦੋਂ ਅਣਪਛਾਤੇ ਬੰਦੂਕਧਾਰੀਆਂ ਨੇ ਉਨ੍ਹਾਂ ਦੀ ਕਾਰ ’ਤੇ ਘਾਤ ਲਾ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਐੱਸ.ਐੱਚ.ਓ. ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ’ਚ ਪਿਛਲੇ ਕੁਝ ਮਹੀਨਿਆਂ ’ਚ ਪੁਲਸ ਅਤੇ ਸੁਰੱਖਿਆ ਕਰਮਚਾਰੀਆਂ ’ਤੇ ਹਮਲਿਆਂ ’ਚ ਵਾਧਾ ਹੋਇਆ ਹੈ।


Manoj

Content Editor

Related News