ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ
Thursday, Aug 13, 2026 - 11:53 AM (IST)
ਇੰਟਰਨੈਸ਼ਨਲ ਡੈਸਕ: ਅਮਰੀਕਾ ਦੇ ਅਰਕਨਸਾਸ ਸੂਬੇ ਵਿੱਚ ਪੁਲਿਸ ਦੀ ਬੇਰਹਿਮੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਸਟੇਟ ਟ੍ਰੂਪਰ (ਪੁਲਿਸ ਮੁਲਾਜ਼ਮ) ਨੇ ਟ੍ਰੈਫਿਕ ਚੈਕਿੰਗ ਦੌਰਾਨ ਇੱਕ 18 ਸਾਲਾ ਮੁਟਿਆਰ ਨੂੰ ਮੁੱਕਾ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਪੀੜਤ ਮੁਟਿਆਰ ਨੇ ਪੁਲਿਸ ਮੁਲਾਜ਼ਮ ਵਿਰੁੱਧ ਸੰਘੀ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਅਦਾਲਤ ਵਿੱਚ ਦਾਇਰ ਕੀਤੀ ਗਈ ਸ਼ਿਕਾਇਤ ਵਿੱਚ ਮੁਟਿਆਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਲੋੜ ਤੋਂ ਵੱਧ ਤਾਕਤ ਦੀ ਵਰਤੋਂ ਕੀਤੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਵਿੱਚ ਬੋਲਣ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਅਤੇ ਸਰੀਰਕ ਹਮਲੇ ਵਰਗੇ ਗੰਭੀਰ ਇਲਜ਼ਾਮ ਵੀ ਸ਼ਾਮਲ ਕੀਤੇ ਗਏ ਹਨ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਅਰਕਨਸਾਸ ਸਟੇਟ ਪੁਲਿਸ ਨੇ ਕਿਹਾ ਹੈ ਕਿ ਉਹ ਤਾਕਤ ਦੀ ਵਰਤੋਂ ਦੇ ਇਸ ਮਾਮਲੇ ਦੀ ਅੰਦਰੂਨੀ ਜਾਂਚ ਕਰ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ 'ਤੇ ਮਾਂ ਅਤੇ ਛੋਟੇ ਭਰਾ ਦੇ ਕਤਲ ਦਾ ਦੋਸ਼
ਹਾਲਾਂਕਿ ਹੈਰਾਨੀ ਦੀ ਗੱਲ ਇਹ ਹੈ ਕਿ ਇੰਨੇ ਗੰਭੀਰ ਮਾਮਲੇ ਤੇ ਸ਼ਿਕਾਇਤ ਦੇ ਬਾਵਜੂਦ, ਸਬੰਧਤ ਪੁਲਿਸ ਮੁਲਾਜ਼ਮ ਨੂੰ ਅਜੇ ਤੱਕ ਪ੍ਰਸ਼ਾਸਨਿਕ ਛੁੱਟੀ 'ਤੇ ਨਹੀਂ ਭੇਜਿਆ ਗਿਆ ਅਤੇ ਉਹ ਲਗਾਤਾਰ ਆਪਣੀ ਡਿਊਟੀ ਨਿਭਾ ਰਿਹਾ ਹੈ।ਅਮਰੀਕਾ ਵਿੱਚ ਪੁਲਿਸ ਵੱਲੋਂ ਆਮ ਨਾਗਰਿਕਾਂ 'ਤੇ ਕੀਤੀ ਜਾਂਦੀ ਇਸ ਪ੍ਰਕਾਰ ਦੀ ਸਖ਼ਤੀ ਨੇ ਇੱਕ ਵਾਰ ਫਿਰ ਮਨੁੱਖੀ ਅਧਿਕਾਰਾਂ ਅਤੇ ਪੁਲਿਸ ਦੀ ਜਵਾਬਦੇਹੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੀੜਤਾ ਅਤੇ ਉਸ ਦਾ ਪਰਿਵਾਰ ਹੁਣ ਅਦਾਲਤ ਤੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
