ਚੀਨ ਦੇ ਸ਼ਹਿਰਾਂ ''ਚ ਪੁਲਸ ਕਰਮਚਾਰੀ ਤਾਇਨਾਤ, ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਰੁਕੇ (ਤਸਵੀਰਾਂ)

11/29/2022 1:26:33 PM

ਹਾਂਗਕਾਂਗ (ਭਾਸ਼ਾ)- ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਖ਼ਿਲਾਫ਼ ਜਾਰੀ ਪ੍ਰਦਰਸ਼ਨ ਮੰਗਲਵਾਰ ਨੂੰ ਰੁਕ ਗਏ ਕਿਉਂਕਿ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਕੀਤੀ ਗਈ ਅਤੇ ਤਾਪਮਾਨ ਵੀ ਠੰਢ ਕਾਰਨ ਹੇਠਾਂ ਚਲਾ ਗਿਆ। ਕੋਵਿਡ-19 ਪਾਬੰਦੀਆਂ ਖ਼ਿਲਾਫ਼ ਚੱਲ ਰਹੇ ਇਹ ਪ੍ਰਦਰਸ਼ਨ ਚੀਨ ਦੇ ਕਈ ਸ਼ਹਿਰਾਂ ਤੱਕ ਫੈਲ ਗਏ ਹਨ। ਇਨ੍ਹਾਂ ਪ੍ਰਦਰਸ਼ਨਾਂ ਨੇ ਸੱਤਾਧਾਰੀ ਕਮਿਊਨਿਸਟ ਪਾਰਟੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ। ਅਧਿਕਾਰੀਆਂ ਨੇ ਲੋਕਾਂ ਦੇ ਗੁੱਸੇ ਨੂੰ ਘੱਟ ਕਰਨ ਲਈ ਕੁਝ ਪਾਬੰਦੀਆਂ ਵਿਚ ਢਿੱਲ ਦਿੱਤੀ ਹੈ, ਪਰ ਸਰਕਾਰ ਨੇ ਪਾਬੰਦੀਆਂ ਹਟਾਉਣ ਦੇ ਕੋਈ ਸੰਕੇਤ ਨਹੀਂ ਦਿਖਾਏ ਹਨ। 

PunjabKesari

ਮੰਗਲਵਾਰ ਨੂੰ ਲਾਗ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 38,421 'ਤੇ ਥੋੜ੍ਹੀ ਘੱਟ ਰਹੀ। ਇਸ ਤੋਂ ਪਹਿਲਾਂ ਪਿਛਲੇ ਕੁਝ ਦਿਨਾਂ ਵਿੱਚ ਕੋਵਿਡ-19 ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਸਨ। ਇਨ੍ਹਾਂ 38,421 ਸੰਕਰਮਿਤਾਂ ਵਿੱਚੋਂ, 34,860 ਵਿੱਚ ਲਾਗ ਦੇ ਕੋਈ ਲੱਛਣ ਨਹੀਂ ਦਿਖਾਈ ਦਿੱਤੇ। ਕੋਵਿਡ-19 ਨੀਤੀਆਂ ਦੇ ਨਤੀਜੇ ਵਜੋਂ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਬੀਜਿੰਗ ਵਿੱਚ ਲਗਭਗ ਚਾਰ ਦਰਜਨ ਪ੍ਰਦਰਸ਼ਨਕਾਰੀ ਇਕੱਠੇ ਹੋਏ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਕਰਨ ਲਈ ਖੇਤਰ ਨੂੰ ਘੇਰ ਲਿਆ। ਨਿਯਮਾਂ ਮੁਤਾਬਕ ਇੱਕ ਥਾਂ 'ਤੇ 12 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਪਟੇਲ ਦੀ ਮੌਤ ਮਗਰੋਂ ਨਿਊਜ਼ੀਲੈਂਡ 'ਚ ਭਾਰਤੀ ਮੂਲ ਦੇ ਵਿਅਕਤੀ ਦੇ ਰਿਟੇਲਰ ਸਟੋਰ 'ਚ ਲੁੱਟ-ਖੋਹ

ਪੁਲਸ ਨੇ ਪ੍ਰਦਰਸ਼ਨਕਾਰੀਆਂ ਦੇ ਸ਼ਨਾਖਤੀ ਕਾਰਡਾਂ ਦੀ ਜਾਂਚ ਕੀਤੀ। ਹਾਲਾਂਕਿ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉੱਥੇ ਹਾਂਗਕਾਂਗ ਵਿੱਚ ਪ੍ਰਦਰਸ਼ਨਕਾਰੀਆਂ ਨੇ ਇੱਕ ਚੀਨੀ ਯੂਨੀਵਰਸਿਟੀ ਦੇ ਬਾਹਰ ਪੋਸਟਰ ਲਗਾਏ, ਜਿਸ ਵਿੱਚ ਲਿਖਿਆ ਸੀ ਕਿ ''ਡਰਨਾ ਨਹੀਂ, ਭੁੱਲਣਾ ਨਹੀਂ, ਮਾਫ਼ ਨਾ ਕਰਨਾ।" ਵਿਦਿਆਰਥੀਆਂ ਨੇ ਆਪਣੀ ਪਛਾਣ ਛੁਪਾਉਣ ਲਈ ਮੂੰਹ ਢੱਕੇ ਹੋਏ ਸਨ। ਉਨ੍ਹਾਂ ਨੇ "ਕੋਈ ਪੀਸੀਆਰ ਟੈਸਟ ਨਹੀਂ, ਪਰ ਉਨ੍ਹਾਂ ਤੋਂ ਆਜ਼ਾਦੀ ਚਾਹੀਦੀ" ਅਤੇ "ਤਾਨਾਸ਼ਾਹੀ ਦਾ ਵਿਰੋਧ ਕਰੋ, ਗੁਲਾਮ ਨਾ ਬਣੋ" ਦੇ ਨਾਅਰੇ ਲਗਾਏ। ਇਸ ਤੋਂ ਇਲਾਵਾ ਉਨ੍ਹਾਂ ਮੇਨਲੈਂਡ ਚਾਈਨਾ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਸਮਰਥਨ 'ਚ ਨਾਅਰੇਬਾਜ਼ੀ ਵੀ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News