ਪਾਕਿਸਤਾਨ ''ਚ ਪੁਲਸ ਚੌਕੀ ''ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

Monday, Nov 09, 2026 - 03:40 PM (IST)

ਪਾਕਿਸਤਾਨ ''ਚ ਪੁਲਸ ਚੌਕੀ ''ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਖੇਤਰ ਵਿੱਚ ਸੋਮਵਾਰ ਨੂੰ ਅੱਤਵਾਦੀਆਂ ਨੇ ਇੱਕ ਪੁਲਸ ਚੌਕੀ 'ਤੇ ਹਮਲਾ ਕੀਤਾ, ਜਿਸ ਵਿੱਚ ਇੱਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਅਤੇ ਤਿੰਨ ਹੋਰਾਂ ਨੂੰ ਅਗਵਾ ਕਰ ਲਿਆ ਗਿਆ। ਇੱਕ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਅਧਿਕਾਰੀ (ਡੀਪੀਓ) ਸਲਾਹੁਦੀਨ ਕੁੰਡੀ ਦੇ ਅਨੁਸਾਰ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਅਸ਼ਾਂਤ ਹੰਗੂ ਜ਼ਿਲ੍ਹੇ ਵਿੱਚ ਸ਼ਾਹ ਅਲਮਾਸ ਪੀਰ ਹਿੱਲ 'ਤੇ ਸਥਿਤ ਇੱਕ ਪੁਲਸ ਚੌਕੀ 'ਤੇ ਵਾਪਰੀ। ਅਜੇ ਤੱਕ ਕਿਸੇ ਵੀ ਸੰਗਠਨ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। 

ਪੜ੍ਹੋ ਇਹ ਅਹਿਮ ਖ਼ਬਰ-  ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ 'ਤੇ ਚੁੱਕੇ ਸਵਾਲ 

ਹਾਲਾਂਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਵੰਬਰ 2022 ਵਿੱਚ ਸੰਘੀ ਸਰਕਾਰ ਨਾਲ ਜੰਗਬੰਦੀ ਸਮਝੌਤੇ ਦੇ ਖਤਮ ਹੋਣ ਤੋਂ ਬਾਅਦ ਸੂਬੇ ਵਿੱਚ ਲਗਾਤਾਰ ਹਮਲੇ ਕਰ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਹਮਲੇ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਸੁਰੱਖਿਆ ਬਲਾਂ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ। ਉਨ੍ਹਾਂ ਨੇ ਇਲਾਕੇ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਨ੍ਹਾਂ ਅਤੇ ਹਮਲਾਵਰਾਂ ਵਿਚਕਾਰ ਭਿਆਨਕ ਗੋਲੀਬਾਰੀ ਹੋਈ। ਡੀਪੀਓ ਕੁੰਡੀ ਨੇ ਕਿਹਾ ਕਿ ਗੋਲੀਬਾਰੀ ਦੌਰਾਨ ਕਾਂਸਟੇਬਲ ਫਿਰੋਜ਼ ਅਲੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹਮਲਾਵਰ ਤਿੰਨ ਅਗਵਾ ਕੀਤੇ ਪੁਲਸ ਮੁਲਾਜ਼ਮਾਂ ਨੂੰ ਨੇੜਲੇ ਖਾਨਾਨੋ ਕੋਟਾ ਖੇਤਰ ਵਿੱਚ ਲੈ ਗਏ। ਅਧਿਕਾਰੀ ਦੇ ਅਨੁਸਾਰ ਅਗਵਾ ਕੀਤੇ ਪੁਲਸ ਮੁਲਾਜ਼ਮਾਂ ਨੂੰ ਸੁਰੱਖਿਅਤ ਛੁਡਾਉਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News