ਪੁਲਸ 'ਚ ਵੱਡਾ ਫੇਰਬਦਲ, ਸ਼ਹਿਰ ਦੇ 32 ਥਾਣਿਆਂ ਦੇ ਮੁਖੀਆਂ ਦੇ ਤਬਾਦਲੇ
Monday, Aug 19, 2024 - 04:08 PM (IST)
ਢਾਕਾ (ਪੋਸਟ ਬਿਊਰੋ)- ਬੰਗਲਾਦੇਸ਼ ਵਿਚ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਪੁਲਸ ਵਿਭਾਗ ਵਿਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। 18 ਅਧਿਕਾਰੀਆਂ ਦੇ ਤਬਾਦਲੇ ਦੇ ਕੁਝ ਦਿਨਾਂ ਬਾਅਦ ਇਸ ਫੇਰਬਦਲ ਵਿਚ ਢਾਕਾ ਦੇ 32 ਥਾਣਿਆਂ ਦੇ ਮੁਖੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇਕ ਮੀਡੀਆ ਰਿਪੋਰਟ 'ਚ ਦਿੱਤੀ ਗਈ।
bdnews24.com ਨਿਊਜ਼ ਪੋਰਟਲ ਨੇ ਦੱਸਿਆ ਕਿ ਤਬਾਦਲੇ ਦਾ ਹੁਕਮ ਐਤਵਾਰ ਅੱਧੀ ਰਾਤ ਨੂੰ ਆਇਆ। ਤਾਜ਼ਾ ਤਬਾਦਲੇ ਦੇ ਨਾਲ, ਢਾਕਾ ਮੈਟਰੋਪੋਲੀਟਨ ਪੁਲਸ ਅਧੀਨ ਸਾਰੇ 50 ਥਾਣਿਆਂ ਦੇ ਮੁਖੀਆਂ ਦਾ ਤਬਾਦਲਾ ਕਰ ਦਿੱਤਾ ਗਿਆ। ਬਾਕੀ 18 ਅਫਸਰ ਇੰਚਾਰਜਾਂ ਦਾ 13 ਅਗਸਤ ਨੂੰ ਤਬਾਦਲਾ ਕਰ ਦਿੱਤਾ ਗਿਆ ਸੀ। ਖ਼ਬਰਾਂ ਮੁਤਾਬਕ ਤਬਾਦਲੇ ਕੀਤੇ ਗਏ ਲੋਕਾਂ ਕੋਲ ਹੁਣ ਉਹ ਸ਼ਕਤੀਆਂ ਨਹੀਂ ਰਹਿਣਗੀਆਂ ਜੋ ਉਨ੍ਹਾਂ ਕੋਲ ਮੁਖੀਆਂ ਵਜੋਂ ਸਨ। ਇਨ੍ਹਾਂ ਅਧਿਕਾਰੀਆਂ ਨੂੰ ਦੇਸ਼ ਭਰ ਦੇ ਸਿਖਲਾਈ ਕੇਂਦਰਾਂ ਵਿੱਚ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਨੂੰ ਸਿਖਲਾਈ ਦੇਣ ਦਾ ਕੰਮ ਸੌਂਪਿਆ ਗਿਆ ਹੈ। ਬਾਕੀਆਂ ਨੂੰ ਟੂਰਿਸਟ ਪੁਲਸ, ਹਥਿਆਰਬੰਦ ਪੁਲਸ ਬਟਾਲੀਅਨ ਜਾਂ ਉਦਯੋਗਿਕ ਪੁਲਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਸਰਕਾਰ ਨਸ਼ੇ 'ਚ ਟੱਲੀ ਹੋ ਕੇ ਡਰਾਈਵਿੰਗ ਕਰਨ ਵਾਲਿਆਂ 'ਤੇ ਹੋਈ ਸਖ਼ਤ
ਸ਼ੇਖ ਹਸੀਨਾ ਦੇ 5 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਹਰ ਪੱਧਰ 'ਤੇ ਪੁਲਸ 'ਚ ਫੇਰਬਦਲ ਸ਼ੁਰੂ ਹੋ ਗਿਆ ਹੈ। 76 ਸਾਲਾ ਹਸੀਨਾ ਨੇ ਸਰਕਾਰੀ ਨੌਕਰੀਆਂ ਵਿੱਚ ਵਿਵਾਦਤ ਕੋਟਾ ਪ੍ਰਣਾਲੀ ਖ਼ਿਲਾਫ਼ ਵਿਦਿਆਰਥੀਆਂ ਦੇ ਵੱਡੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਰਤ ਆ ਗਈ ਸੀ। ਇਸ ਮਗਰੋਂ ਦੇਸ਼ ਵਿੱਚ ਅੰਤਰਿਮ ਸਰਕਾਰ ਦਾ ਗਠਨ ਕੀਤਾ ਗਿਆ ਅਤੇ 84 ਸਾਲਾ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਇਸ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਖ਼ਬਰਾਂ ਅਨੁਸਾਰ ਗ੍ਰਹਿ ਮੰਤਰਾਲੇ ਦੇ ਜਨਤਕ ਸੁਰੱਖਿਆ ਡਵੀਜ਼ਨ ਤੋਂ 13 ਅਗਸਤ ਨੂੰ ਜਾਰੀ ਕੀਤੇ ਗਏ ਤਿੰਨ ਵੱਖ-ਵੱਖ ਨੋਟਿਸਾਂ ਵਿੱਚ ਤਿੰਨ ਵਧੀਕ ਆਈਜੀ ਸਮੇਤ 51 ਪੁਲਸ ਮੁਲਾਜ਼ਮਾਂ ਨੂੰ ਬਦਲਿਆ ਗਿਆ।
ਸ਼ਨੀਵਾਰ ਨੂੰ, ਢਾਕਾ ਮੈਟਰੋਪੋਲੀਟਨ ਪੁਲਸ (ਡੀ.ਐਮ.ਪੀ) ਰੈਂਕ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਦੇ 13 ਅਧਿਕਾਰੀਆਂ ਦਾ ਸ਼ਹਿਰ ਤੋਂ ਬਾਹਰ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸੇ ਦਿਨ ਡੀ.ਐਮ.ਪੀ ਡਿਪਟੀ ਕਮਿਸ਼ਨਰ ਦੇ ਅਹੁਦਿਆਂ ’ਤੇ ਸੱਤ ਹੋਰ ਅਧਿਕਾਰੀ ਨਿਯੁਕਤ ਕੀਤੇ ਗਏ। ਐਤਵਾਰ ਨੂੰ 73 ਪੁਲਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਅਤੇ 31 ਨੂੰ ਪੁਲਸ ਸੁਪਰਡੈਂਟ ਦੇ ਅਹੁਦੇ 'ਤੇ ਤਰੱਕੀ ਦੇ ਕੇ ਦੋਹਰੀ ਤਰੱਕੀ ਦਿੱਤੀ ਗਈ । ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸਰਕਾਰ ਦੇ ਪਤਨ ਤੋਂ ਬਾਅਦ ਦੇਸ਼ ਭਰ ਵਿੱਚ ਭੜਕੀ ਹਿੰਸਾ ਦੀਆਂ ਘਟਨਾਵਾਂ ਵਿੱਚ 230 ਤੋਂ ਵੱਧ ਲੋਕ ਮਾਰੇ ਗਏ। ਜੁਲਾਈ ਦੇ ਅੱਧ ਵਿਚ ਵਿਦਿਆਰਥੀ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਇਕੱਠੇ ਮਿਲ ਕੇ ਮਰਨ ਵਾਲਿਆਂ ਦੀ ਗਿਣਤੀ 600 ਤੋਂ ਵੱਧ ਹੋ ਗਈ। ਪੁਲਸ ਹੈੱਡਕੁਆਰਟਰ ਮੁਤਾਬਕ ਝੜਪਾਂ 'ਚ ਘੱਟੋ-ਘੱਟ 44 ਪੁਲਸ ਮੁਲਾਜ਼ਮ ਮਾਰੇ ਗਏ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।